750 ਗ੍ਰਾਮ ਅਫੀਮ ਸਣੇ ਕਾਬੂ
Friday, Nov 23, 2018 - 01:27 AM (IST)
ਤਲਵੰਡੀ ਭਾਈ, (ਗੁਲਾਟੀ)- ਨਾਰਕੋਟਿਕ ਸੈੱਲ ਵੱਲੋਂ ਸ਼ਹਿਰ ਦੇ ਮੋਗਾ ਲਿੰਕ ਰੋਡ ਤੋਂ ਇਕ ਵਿਅਕਤੀ ਨੂੰ 750 ਗ੍ਰਾਮ ਅਫੀਮ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧ ’ਚ ਤਲਵੰਡੀ ਭਾਈ ਪੁਲਸ ਥਾਣੇ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਾਰਕੋਟਿਕ ਸੈੱਲ ਦੇ ਸਬ-ਇੰਸਪੈਕਟਰ ਤਰਲੋਚਨ ਸਿੰਘ ਦੀ ਅਗਵਾਈ ਹੇਠ ਟੀਮ ਮੋਗਾ ਲਿੰਕ ਰੋਡ ’ਤੇ ਗਸ਼ਤ ਕਰ ਰਹੀ ਸੀ ਕਿ ਇਕ ਵਿਅਕਤੀ ਪੁਲਸ ਟੀਮ ਨੂੰ ਵੇਖ ਕੇ ਘਬਰਾ ਕੇ ਪਿੱਛੇ ਮੁਡ਼ਣ ਲੱਗਾ ਤਾਂ ਪੁਲਸ ਨੇ ਸ਼ੱਕ ਦੇ ਅਾਧਾਰ ’ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 750 ਗ੍ਰਾਮ ਅਫੀਮ ਬਰਾਮਦ ਹੋਈ। ਦੋਸ਼ੀ ਦੀ ਪਛਾਣ ਲਖਵੀਰ ਸਿੰਘ ਪੁੱਤਰ ਮੰਗਤ ਸਿੰਘ ਵਾਸੀ ਮੁੱਦਕੀ ਵਜੋਂ ਹੋਈ। ਇਸ ਸਬੰਧੀ ਤਲਵੰਡੀ ਭਾਈ ਪੁਲਸ ਥਾਣੇ ਵਿਚ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਅੱਜ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ।
