130 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਇਕ ਕਾਬੂ
Monday, Dec 03, 2018 - 01:38 AM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ, (ਬਾਵਾ/ਜਗਸੀਰ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ’ਚ ਇਕ ਵਿਅਕਤੀ ਤੋਂ 130 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਸੂਤਰਾਂ ਅਨੁਸਾਰ ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ’ਚ ਪੁਲਸ ਪਾਰਟੀ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ’ਚ ਨਿਹਾਲ ਸਿੰਘ ਵਾਲਾ ਤੋਂ ਪੱਤੋ ਹੀਰਾ ਸਿੰਘ, ਜਵਾਹਰ ਸਿੰਘ ਵਾਲਾ, ਖੋਟੇ ਨੂੰ ਨੂੰ ਜਾ ਰਹੀ ਸੀ ਕਿ ਪੱਤੋਂ ਹੀਰਾ ਸਿੰਘ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਨੇ ਪੁਲਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਪਿਛੇ ਮੋਡ਼ ਲਿਆ ਪਰ ਪੁਲਸ ਪਾਰਟੀ ਨੇ ਉਸਨੂੰ ਘੇਰ ਕੇ ਜਦ ਉਸਦੀ ਤਲਾਸ਼ੀ ਲਈ ਤਾਂ ਉਸ ਤੋਂ 130 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ ਗਿਆ। ਉਕਤ ਵਿਅਕਤੀ ਦੀ ਪਹਿਚਾਣ ਜਗਤਾਰ ਸਿੰਘ ਉਰਫ ਰੂਪੀ ਪੁੱਤਰ ਰਾਜ ਸਿੰਘ ਵਾਸੀ ਦੀਨਾ ਸਾਹਿਬ ਵਜੋਂ ਹੋਈ ਹੈ, ਜਿਸ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਕੇ ਉਸ ਖਿਲਾਫ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।