ਨਸ਼ੇ ਵਾਲੀਅਾਂ ਗੋਲੀਆਂ ਤੇ 96 ਬੋਤਲਾਂ ਸ਼ਰਾਬ ਸਮੇਤ 5 ਕਾਬੂ

12/11/2018 2:07:24 AM

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 100 ਨਸ਼ੇ ਵਾਲੀਅਾਂ ਗੋਲੀਆਂ ਅਤੇ 96 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰਨ ਦਾ ਸਮਾਚਾਰ ਹੈ। ਜ਼ਿਲਾ ਪੁਲਸ ਮੁਖੀ ਮਨਧੀਰ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੀ ਪੁਲਸ ਨੇ ਬੀਰਬਲ ਸਿੰਘ ਉਰਫ ਬੱਲਾ ਪੁੱਤਰ ਮਿੱਠੂ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ ਉਸ ਕੋਲੋਂ 100 ਨਸ਼ੇ  ਵਾਲੀਅਾਂ ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ। ਇਸ ਤੋਂ ਇਲਾਵਾ ਥਾਣਾ ਸਰਦੂਲਗਡ਼੍ਹ ਦੀ ਪੁਲਸ ਨੇ ਗੁਰਜੀਤ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਸਰਦੂਲਗਡ਼੍ਹ ਨੂੰ ਕਾਬੂ ਕਰਕੇ ਉਸ ਕੋਲੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ), ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਦਰਸ਼ਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਗੁਰਨੇ ਕਲਾਂ ਅਤੇ ਜਗਦੀਪ ਸਿੰਘ ਉਰਫ ਦੀਪੂ ਪੁੱਤਰ ਹਰਭਜਨ ਸਿੰਘ ਵਾਸੀ ਹਾਕਮਵਾਲਾ ਨੂੰ ਕਾਬੂ ਕਰਕੇ ਉਹਨਾਂ ਪਾਸੋੋ 24 ਬੋੋਤਲਾ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਅਤੇ ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਮੰਗਲ ਸੈਨ ਉਰਫ ਟੀਟੁੂ ਪੁੱਤਰ ਚਿਮਨ ਲਾਲ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 24 ਬੋੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕਰਕੇ ਮਾਮਲਾ ਦਰਜ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


KamalJeet Singh

Content Editor

Related News