ਨਸ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਨੌਜਵਾਨ ਪੁੱਤ ਦੀ ਹੋਈ ਮੌਤ
Friday, Aug 08, 2025 - 01:21 PM (IST)

ਜ਼ੀਰਾ (ਮਨਜੀਤ ਢਿੱਲੋਂ) : ਜ਼ਿਲਾ ਫਿਰੋਜ਼ਪੁਰ ਦੀ ਤਹਿਸੀਲ ਜ਼ੀਰਾ ਦੇ ਪਿੰਡ ਚੱਬਾ ’ਚ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਗੋਬਿੰਦ ਪਿਛਲੇ ਕਈ ਸਾਲਾਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਅੱਜ ਉਸ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ 4 ਸਾਲ ਪਹਿਲਾਂ ਮ੍ਰਿਤਕ ਨੌਜਵਾਨ ਗੋਬਿੰਦ ਦੇ ਚਾਚਾ ਸੁਖਚੈਨ ਸਿੰਘ ਦੀ ਵੀ ਨਸ਼ੇ ਕਾਰਨ ਮੌਤ ਹੋ ਗਈ ਸੀ। ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਾਇਆ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ, ਜਿਨ੍ਹਾਂ ਵਿਰੁੱਧ ਪੁਲਸ ਪ੍ਰਸ਼ਾਸਨ ਨੂੰ ਸਖਤ ਕਾਰਵਾਈ ਕਰਨੀ ਚਾਹੀਦੀ ਹੈ।