ਜੇਲ੍ਹ ਵਿਚ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ ਮਿਲਿਆ ਨਸ਼ਾ
Tuesday, Mar 03, 2026 - 06:31 PM (IST)
ਲੁਧਿਆਣਾ (ਸਿਆਲ): ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਆਏ ਦਿਨ ਵੱਖ-ਵੱਖ ਸ਼ਹਿਰਾਂ ਦੇ ਖੇਤਰਾਂ ਵਿਚ ਤਲਾਸ਼ੀ ਅਪਰੇਸ਼ਨ ਚਲਾਏ ਜਾ ਰਹੇ ਹਨ। ਲੇਕਿਨ ਜੇਲ੍ਹ ਦੀ ਚਾਰ-ਦੀਵਾਰੀ ਦੇ ਅੰਦਰ ਨਸ਼ਾ ਕਿਵੇਂ ਪਹੁੰਚ ਰਿਹਾ ਹੈ, ਇਹ ਸਮਝ ਤੋਂ ਬਾਹਰ ਹੈ। ਇਸੇ ਕੜੀ ਦੇ ਤਹਿਤ ਤਲਾਸ਼ੀ ਦੌਰਾਨ ਜੇਲ੍ਹ ਦੇ ਦੋ ਹਵਾਲਾਤੀਆਂ ਕੋਲੋਂ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਣ 'ਤੇ ਪੁਲਸ ਨੇ ਸਹਾਇਕ ਸੁਪਰਡੈਂਟ ਮੇਲਾ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਹਵਾਲਾਤੀਆਂ ਦੀ ਪਛਾਣ ਗੁਲਾਬ ਸਿੰਘ ਅਤੇ ਰਾਜਨ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ 28 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ। ਮੁਲਜ਼ਮਾਂ 'ਤੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
