ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਥਰੋ ਕੀਤੇ ਪੈਕੇਟ ’ਚੋਂ ਮਿਲੇ 4 ਮੋਬਾਇਲ ਫੋਨ ਸਮੇਤ ਨਸ਼ੀਲੇ ਪਦਾਰਥ
Wednesday, Dec 06, 2023 - 03:40 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ)-ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਥਰੋ ਕੀਤੇ ਪੈਕੇਟ ਵਿਚੋਂ 4 ਮੋਬਾਇਲ ਫੋਨ, 13 ਪੂੜੀਆਂ ਤੰਬਾਕੂ (ਜਰਦਾ) ਅਤੇ 13 ਡੱਬੀਆਂ ਸਿਗਰਟਾਂ ਬਰਾਮਦ ਹੋਈਆਂ ਹਨ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 52-ਏ, 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱÎਸਿਆ ਕਿ ਪੱਤਰ ਨੰਬਰ 14254, 14250, 14264 ਰਾਹੀਂ ਜਸਵੀਰ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ 5 ਦਸੰਬਰ ਨੂੰ ਕਰੀਬ 12 ਵਜੇ ਦੁਪਹਿਰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਟਾਵਰ ਨੰਬਰ 7 ਨੇੜੇ ਕੋਟ ਮੌਕੇ 1 ਫੈਕਾ (ਥਰੋ) ਮਿਲਿਆ, ਜਿਸ ਨੂੰ ਖੋਲ੍ਹ ਕੇ ਚੈੱਕ ਕਰਨ 'ਤੇ ਇਸ ਵਿਚੋਂ 1 ਮੋਬਾਇਲ ਫੋਨ ਟੱਚ ਸਕਰੀਨ ਰੈਡਮੀ ਬਿਨ੍ਹਾ ਸਿੰਮ ਕਾਰਡ ਅਤੇ 16 ਪੂੜੀਆਂ ਤੰਬਾਕੂ (ਜਰਦਾ) ਅਤੇ 13 ਡੱਬੀਆਂ ਸਿਗਰਟਾਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : PPR ਮਾਰਕੀਟ ’ਚ ਜਾਣ ਵਾਲੇ ਸਾਵਧਾਨ, ਵੱਡੇ ਐਕਸ਼ਨ ਦੀ ਤਿਆਰੀ 'ਚ ਪੁਲਸ, ਮਾਲਕ ਵੀ ਨਹੀਂ ਜਾਣਗੇ ਬਖ਼ਸ਼ੇ
ਇਸ ਤੋਂ ਬਾਅਦ ਬਲਾਕ ਨੰਬਰ 1 ਦੀ ਅਚਾਨਕ ਤਲਾਸ਼ੀ ਕੀਤੀ ਗਈ ਅਤੇ ਤਲਾਸ਼ੀ ਦੌਰਾਨ 1 ਮੋਬਾਇਲ ਫੋਨ ਨੋਕੀਆ ਕੀਪੈਡ ਸਮੇਤ ਬੈਟਰੀ ਅਤੇ ਬਿਨ੍ਹਾ ਸਿੰਮ ਕਾਰਡ, 1 ਮੋਬਾਇਲ ਫੋਲ ਸੈਮਸੰਗ ਕੀਪੈਡ ਸਮੇਤ ਬੈਟਰੀ ਅਤੇ ਸਿੰਮ ਕਾਰਡ ਵੀਆਈ ਬਰਾਮਦ ਹੋਇਆ। 1 ਮੋਬਾਇਲ ਫੋਨ ਨੋਕੀਆ ਸਮੇਤ ਬੈਟਰੀ ਅਤੇ ਸਿੰਮ ਕਾਰਡ ਵੀਆਈ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।