ਖਰੀਦ ਧੀਮੀ ਹੋਣ ਕਾਰਨ ਮੰਡੀਆਂ ’ਚ ਲੱਗੇ ਕਣਕ ਦੇ ਅੰਬਾਰ, ਚਿੰਤਾ ਦੇ ਆਲਮ ''ਚ ਕਿਸਾਨ

Friday, Apr 26, 2024 - 04:03 PM (IST)

ਖਰੀਦ ਧੀਮੀ ਹੋਣ ਕਾਰਨ ਮੰਡੀਆਂ ’ਚ ਲੱਗੇ ਕਣਕ ਦੇ ਅੰਬਾਰ, ਚਿੰਤਾ ਦੇ ਆਲਮ ''ਚ ਕਿਸਾਨ

ਮਾਨਸਾ (ਸੰਦੀਪ ਮਿੱਤਲ) - ਮੰਡੀਆਂ ਅੰਦਰ ਖਰੀਦ ਦੇ ਪ੍ਰਬੰਧ ਨਿਕੰਮੇ ਅਤੇ ਵਧੀਆ ਨਹੀਂ ਹਨ, ਜਿਸ ਕਾਰਨ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਮੰਡੀਆਂ ਬਰੇਟਾ, ਮਾਨਸਾ, ਬੁਢਲਾਡਾ ਵਿਖੇ ਵੀ ਮੰਡੀ ਸੈਕਟਰੀ ਨਹੀਂ ਹਨ। ਜਦੋਂ ਕਿ ਛੋਟੀ ਮੰਡੀ ਬੋਹਾ ਵਿਖੇ ਸੈਕਟਰੀ ਦੀ ਨਿਯੁਕਤੀ ਕੀਤੀ ਹੋਈ ਹੈ, ਜਿਸ ਕਰ ਕੇ ਮੰਡੀਆਂ ਦਾ ਪ੍ਰਬੰਧ, ਦੇਖ-ਰੇਖ ਅਤੇ ਕਿਸਾਨਾਂ ਨੂੰ ਆ ਰਹੀ ਮੁਸ਼ਕਿਲ ਦਾ ਕੰਮ ਰੱਬ ਸਹਾਰੇ ਚੱਲ ਰਿਹਾ ਹੈ।

ਇਹ ਵੀ ਪੜ੍ਹੋ - Bank Holiday: ਮਈ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਸਾਰੇ ਕੰਮ

ਇਸ ਮਾਮਲੇ ਦੇ ਸਬੰਧ ਵਿਚ ਵਪਾਰ ਮੰਡਲ ਮਾਨਸਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਜ਼ਿਲ੍ਹੇ ਦੀਆਂ ਅਨੇਕਾਂ ਮੰਡੀਆਂ ਦਾ ਦੌਰਾ ਕਰ ਕੇ ਇੱਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਫ਼ਸਲ ਖਰੀਦਣ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮੁਤਾਬਕ ਮੰਡੀਆਂ ਵਿਚ ਕਿਤੇ ਵੀ ਪ੍ਰਬੰਧ ਨਜ਼ਰ ਨਹੀਂ ਆ ਰਹੇ। ਜ਼ਿਲ੍ਹਾ ਮਾਨਸਾ ਦੀਆਂ ਮੰਡੀਆਂ ਵਿਚ ਸਹੂਲਤਾਂ ਦੀ ਘਾਟ ਹੈ, ਜਿਸ ਕਰ ਕੇ ਕਦਮ-ਕਦਮ ’ਤੇ ਸਮੱਸਿਆਵਾਂ ਹਨ।

ਇਹ ਵੀ ਪੜ੍ਹੋ - ਕੈਨੇਡਾ 'ਚ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ, ਟਰਾਲੇ ਦੇ ਉੱਡੇ ਪਰਖੱਚੇ, 1 ਸਾਲ ਪਹਿਲਾਂ ਗਿਆ ਸੀ ਵਿਦੇਸ਼

ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿਚ ਲਿਫਟਿੰਗ ਬਹੁਤ ਧੀਮੀ ਗਤੀ ਨਾਲ ਚੱਲ ਰਹੀ ਹੈ ਅਤੇ ਮੌਸਮ ਵੀ ਖਰਾਬ ਹੋ ਰਿਹਾ ਹੈ। ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ। ਮੰਡੀਆਂ ਦੇ ਸੈਕਟਰੀ, ਕਿਸਾਨਾਂ ਅਤੇ ਵਪਾਰੀਆਂ ਦਾ ਆਪਸ ਵਿਚ ਗਹਿਰਾ ਨਾਤਾ ਹੁੰਦਾ ਹੈ ਪਰ ਮਾਨਸਾ ਦੀਆਂ ਅਨੇਕਾਂ ਮੰਡੀਆਂ ਵਿਚ ਲੰਮੇ ਸਮੇਂ ਤੋਂ ਸੈਕਟਰੀਆਂ ਦੀ ਨਿਯੁਕਤੀ ਨਹੀਂ ਕੀਤੀ ਗਈ, ਜਿਸ ਕਰ ਕੇ ਕਿਸਾਨਾਂ, ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਲਗਾਤਾਰ ਗੰਭੀਰ ਹੁੰਦੀਆਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ - ਕੈਨੇਡਾ ਤੋਂ ਆਏ ਮੁੰਡੇ ਦਾ ਸ਼ਰਮਨਾਕ ਕਾਰਾ, ਪੈਸਿਆਂ ਲਈ ਪਿਤਾ ਦਾ ਚਾੜ੍ਹ ਦਿੱਤਾ ਕੁਟਾਪਾ (ਵੇਖੋ ਤਸਵੀਰਾਂ)

ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਕਿ ਛੇਤੀ ਤੋਂ ਛੇਤੀ ਉਪਰੋਕਤ ਮੰਡੀਆਂ ਵਿਚ ਸੈਕਟਰੀਆਂ ਦੀ ਨਿਯੁਕਤੀ ਕੀਤੀ ਜਾਵੇ, ਤਾਂ ਜੋ ਇਹ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਸਕਣ। ਜੇਕਰ ਇਹ ਪ੍ਰਬੰਧ ਪੂਰੇ ਨਾ ਕੀਤੇ ਗਏ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਿਲਾਫ਼ ਰੋਸ ਵਧ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News