ਕੋਰੋਨਾ ਕਾਰਣ ਦਿਨੋਂ-ਦਿਨ ਛੋਟੇ ਕਾਰੋਬਾਰ ਹੋ ਰਹੇ ਨੇ ਠੱਪ

07/29/2020 2:51:22 AM

ਜ਼ੀਰਕਪੁਰ, (ਮੇਸ਼ੀ)- ਕੋਰੋਨਾ ਕਾਰਣ ਭਾਰੀ ਮੰਦਹਾਲੀ ਦੀ ਮਾਰ ਝੱਲ ਰਹੇ ਕਿਸਾਨਾਂ ਅਤੇ ਛੋਟੇ ਵਪਾਰੀਆਂ ਦੀ ਆਵਾਜ਼ ਬੁਲੰਦ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਅਤੇ ਡੇਰਾਬੱਸੀ ਦੇ ਨਵਜੋਤ ਸੈਣੀ ਨੇ ਕਿਹਾ ਕਿ ਸਬਜ਼ੀ ਉਗਾਉਣ ਅਤੇ ਡੇਅਰੀ ਫਾਰਮ ਨਾਲ ਸਬੰਧਤ ਕਿਸਾਨ ਮੰਦਹਾਲੀ ’ਚੋਂ ਗੁਜ਼ਰ ਰਹੇ ਹਨ, ਜਿਸ ਕਾਰਣ ਘਰਾਂ ਦਾ ਚੁੱਲਾਂ ਵੀ ਬੜੀ ਮੁਸ਼ਕਿਲ ਨਾਲ ਬਲਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਆਮ ਲੋਕਾਂ ਦੀ ਮੰਦਹਾਲੀ ਵੱਲ ਧਿਆਨ ਦੇ ਕੇ ਉਨ੍ਹਾਂ ਦੇ ਵਪਾਰ ਅਤੇ ਹੋਰ ਮੁੱਖ ਲੋੜਾਂ ਦੀ ਸਾਰ ਲਵੇ ਅਤੇ ਸਬਜ਼ੀ ਉਤਪਾਦਕਾਂ ਅਤੇ ਡੇਅਰੀ ਧੰਦੇ ਨਾਲ ਸਬੰਧਤ ਕਿਸਾਨਾਂ ਲਈ ਵਿਸ਼ੇਸ਼ ਸਬਸਿਡੀ ਦਾ ਐਲਾਨ ਕਰੇ।

ਛੋਟੇ ਉਦਯੋਗਪਤੀਆਂ ਅਤੇ ਵਪਾਰੀਆਂ ਬਾਰੇ ਸੈਣੀ ਨੇ ਕਿਹਾ ਕਿ ਇਸੇ ਦੌਰਾਨ ਵਪਾਰ ਮੁਕੰਮਲ ਠੱਪ ਹੈ ਕਿਉਂਕਿ ਕੋਰੋਨਾ ਤੋਂ ਡਰਦਿਆਂ ਕੋਈ ਵੀ ਗਾਹਕ ਘਰੋਂ ਬਾਹਰ ਨਹੀਂ ਨਿਕਲ ਰਿਹਾ, ਜਿਸ ਕਰਾਣ ਉਹ ਕਰਜ਼ੇ ਦੇ ਭਾਰ ਹੇਠਾਂ ਦੱਬੇ ਜਾ ਰਹੇ ਹਨ। ਵਪਾਰ ਖਤਮ ਹੋਣ ਤੋਂ ਬਚਾਉਣ ਦੇ ਯਤਨ ਕੀਤੇ ਜਾਣ । ਸੈਣੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਰਗਾਂ ਨਾਲ ਧੱਕਾ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਬਾਕੀ ਰਾਜਾਂ ਦੇ ਮੁਕਾਬਲੇ ਬਿਜਲੀ ਬਹੁਤ ਮਹਿੰਗੀ ਮਿਲ ਰਹੀ ਹੈ, ਜਿਸ ਕਾਰਣ ਛੋਟੇ ਉਦਯੋਗ ਬੰਦ ਹੋਣ ਕੰਢੇ ਹਨ। ਸੈਣੀ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਤਬਾਹ ਹੋ ਰਹੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਅਣਹੋਂਦ ਵਿਚ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਘੱਟ ਭਾਅ ’ਤੇ ਵੇਚਣੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਸਹੂਲਤਾਂ ਦੇਣ ਦੀ ਥਾਂ ਮੁਫ਼ਤ ਬਿਜਲੀ ਦੀ ਸਹੂਲਤ ਵੀ ਬੰਦ ਕਰਨ ਵੱਲ ਕਦਮ ਪੁੱਟ ਰਹੀ ਹੈ, ਜਿਸ ਨੂੰ ‘ਆਪ’ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।


Bharat Thapa

Content Editor

Related News