ਘਰੇਲੂ ਕਲੇਸ਼ ਦੇ ਕਾਰਣ ਵਿਅਕਤੀ ਨੇ ਆਪਣੇ ਆਪ ਨੂੰ ਲਾਈ ਅੱਗ
Tuesday, Dec 03, 2019 - 10:59 PM (IST)

ਸੰਗਤ ਮੰਡੀ, (ਮਨਜੀਤ)- ਪਿੰਡ ਬੰਬੀਹਾ ਵਿਖੇ ਘਰੇਲੂ ਕਲੇਸ਼ ਦੇ ਕਾਰਣ ਇਕ ਵਿਅਕਤੀ ਵੱਲੋਂ ਆਪਣੇ ਉੱਪਰ ਤੇਲ ਪਾ ਕੇ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੇਮਾ ਸਿੰਘ (30) ਪੁੱਤਰ ਤਾਰ ਸਿੰਘ ਦਾ ਆਪਣੀ ਪਤਨੀ ਨਾਲ ਝਗਡ਼ਾ ਰਹਿੰਦਾ ਸੀ, ਜਿਸ ਕਾਰਣ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲਿਆ ਆ ਰਿਹਾ ਸੀ। ਇਸੇ ਪ੍ਰੇਸ਼ਾਨੀ ’ਚ ਅੱਜ ਸ਼ਾਮ ਸਮੇਂ ਉਸ ਨੇ ਘਰ ’ਚ ਹੀ ਆਪਣੇ ’ਤੇ ਤੇਲ ਪਾ ਕੇ ਅੱਗ ਲਾ ਲਈ। ਸੇਮਾ ਸਿੰਘ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਪਹਿਲਾ ਘੁੱਦਾ ਦੇ ਸਿਵਲ ਹਸਪਤਾਲ, ਫਿਰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਲਈ ਰੈਫਰ ਕਰ ਦਿੱਤਾ।