ਮੋਗਾ 'ਚ ਪਿਓ ਦੀ ਹੈਵਾਨੀਅਤ, ਧੀ ਦਾ ਕਤਲ ਕਰ ਗੰਦੇ ਨਾਲੇ 'ਚ ਸੁੱਟੀ ਲਾਸ਼, ਪੁਲਸ ਨੇ ਕੀਤਾ ਵੱਡਾ ਖ਼ੁਲਾਸਾ
Thursday, Sep 21, 2023 - 05:45 PM (IST)
ਮੋਗਾ (ਬਿਊਰੋ) : ਮੋਗਾ ਦੇ ਪਿੰਡ ਤਾਰੇਵਾਲਾ ਦੇ ਗੰਦੇ ਨਾਲੇ ’ਚੋਂ ਪੁਲਸ ਨੂੰ ਇਕ ਕੁੜੀ ਦੀ ਸੜੀ ਹੋਈ ਲਾਸ਼ ਬਰਾਮਦ ਹੋਈ ਸੀ, ਜਿਸ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਇਸ ਮਾਮਲੇ ’ਚ ਕੁੜੀ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁੜੀ ਰਮਨਦੀਪ ਕੌਰ ਦੇ ਪਿਤਾ ਬਲਦੇਵ ਸਿੰਘ ਨੂੰ ਆਪਣੀ ਬੇਟੀ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਕਾਰਨ ਉਸ ਨੇ 11 ਸਤੰਬਰ ਨੂੰ ਉਸ ਦੀ ਕੁੜੀ ਦਾ ਕਤਲ ਕਰਕੇ ਉਸ ਦੀ ਲਾਸ਼ ਘਰ ਤੋਂ ਕੁਝ ਦੂਰੀ 'ਤੇ ਬਣੇ ਗੰਦੇ ਨਾਲੇ 'ਚ ਸੁੱਟ ਦਿੱਤੀ ਸੀ ਅਤੇ 16 ਸਤੰਬਰ ਨੂੰ ਉਸ ਨੇ ਚੜਿੱਕ ਪੁਲਸ ਸਟੇਸ਼ਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਬੇਟੀ ਲਾਪਤਾ ਹੈ।
ਇਹ ਵੀ ਪੜ੍ਹੋ : ਕੈਨੇਡਾ ਦੀ ਅੰਦਰੂਨੀ ਰਿਪੋਰਟ ’ਚ ਖਾਲਿਸਤਾਨ 5ਵਾਂ ਵੱਡਾ ਅੱਤਵਾਦੀ ਖ਼ਤਰਾ, ਇਸ ਦੇ ਬਾਵਜੂਦ ਵੋਟਾਂ ਲਈ ਖਾਲਿਸਤਾਨੀਆਂ ਦੀ ਗੋਦ ’ਚ ਬੈਠੇ ਟਰੂਡੋ
ਇਸ ਤੋਂ ਬਾਅਦ ਪੁਲਸ ਨੂੰ 2 ਦਿਨ ਪਹਿਲਾਂ ਪਿੰਡ 'ਚੋਂ ਕਿਸੇ ਦੀ ਲਾਸ਼ ਗੰਦੇ ਨਾਲੇ 'ਚ ਪਈ ਹੋਣ ਦੀ ਸੂਚਨਾ ਮਿਲੀ ਤਾਂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਨਗਰ ਨਿਗਮ ਦੇ ਮੇਅਰ ਅਤੇ ਸਮਾਜ ਸੇਵੀ ਸੁਸਾਇਟੀ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟ ਮਾਰਟਮ ਲਈ ਭੇਜ ਦਿੱਤਾ। ਇਸ ਮਾਮਲੇ 'ਚ ਗੁੰਮਸ਼ੁਦਗੀ ਦੀ ਰਿਪੋਰਟ ਹੋਣ ਕਾਰਨ ਪੁਲਸ ਨੇ ਕੁੜੀ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਅਤੇ ਸਖ਼ਤੀ ਨਾਲ ਪੁੱਛਣ 'ਤੇ ਕੁੜੀ ਦੇ ਪਿਤਾ ਨੇ ਮੰਨਿਆ ਕਿ ਉਸ ਨੇ ਹੀ ਉਸ ਦੀ ਬੇਟੀ ਦਾ ਕਤਲ ਕਰਕੇ ਲਾਸ਼ ਨਾਲੇ 'ਚ ਸੁੱਟ ਦਿੱਤੀ ਹੈ।
ਇਹ ਵੀ ਪੜ੍ਹੋ : ਜੇਕਰ ਤੁਹਾਨੂੰ ਵੀ ਆ ਰਹੀਆਂ ਹਨ ਅਜਿਹੀਆਂ ਫ਼ੋਨ ਕਾਲਸ ਤਾਂ ਹੋ ਜਾਓ ਸਾਵਧਾਨ!
ਇਸ ਮਾਮਲੇ 'ਚ ਐੱਸ.ਐੱਸ.ਪੀ. ਮੋਗਾ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਲੇ 'ਚੋਂ ਇੱਕ ਕੁੜੀ ਦੀ ਸੜੀ ਹੋਈ ਲਾਸ਼ ਮਿਲੀ ਹੈ, ਲਾਸ਼ ਸੜੀ ਹੋਈ ਹਾਲਤ 'ਚ ਸੀ ਅਤੇ ਉਸ ਦੀਆਂ ਲੱਤਾਂ ਬੰਨ੍ਹੀਆਂ ਹੋਈਆਂ ਸਨ। ਜਿਸ ਵਿੱਚ ਕੁੜੀ ਦੇ ਪਿਤਾ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੇ ਆਪਣੀ ਕੁੜੀ ਦਾ ਕਤਲ ਕਰਕੇ ਲਾਸ਼ ਨਾਲੇ ਵਿੱਚ ਸੁੱਟ ਦਿੱਤੀ ਸੀ ਅਤੇ ਬੇਟੀ ਦੇ ਕਤਲ ਤੋਂ 5 ਦਿਨ ਬਾਅਦ ਪੁਲਸ ਨੂੰ ਗੁੰਮਸ਼ੁਦਗੀ ਦੀ ਸ਼ਿਕਾਇਤ ਦਿੱਤੀ ਗਈ ਸੀ। ਬਲਦੇਵ ਸਿੰਘ ਨੂੰ ਆਪਣੀ ਬੇਟੀ 'ਤੇ ਸ਼ੱਕ ਸੀ ਅਤੇ ਉਸ ਨੂੰ ਕਈ ਵਾਰ ਸਮਝਾਇਆ ਵੀ ਸੀ। ਵਾਰ-ਵਾਰ ਸਮਝਾਉਣ ਦੇ ਬਾਵਜੂਦ ਨਾ ਮੰਨਣ 'ਤੇ ਉਸ ਨੇ ਬੇਟੀ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਹੜ੍ਹਾਂ ਕਾਰਨ ਹੋਏ ਨੁਕਸਾਨ ਮਗਰੋਂ ਐਕਸ਼ਨ ’ਚ ਪੰਜਾਬ ਸਰਕਾਰ, ਲਿਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en&pli=1
For IOS:- https://apps.apple.com/in/app/id538323711