ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਲਿਆ ਫਾਹਾ ਲੈ ਕੀਤੀ ਜੀਵਨ ਲੀਲਾ ਸਮਾਪਤ
Sunday, May 22, 2022 - 10:37 AM (IST)

ਸੰਗਤ ਮੰਡੀ (ਮਨਜੀਤ) : ਪਿੰਡ ਜੈ ਸਿੰਘ ਵਾਲਾ ਦੇ ਇਕ ਮਜ਼ਦੂਰ ਵੱਲੋਂ ਆਰਥਿਕ ਤੰਗੀ ਕਾਰਨ ਫੁੱਲੋ ਮਿੱਠੀ ਦੇ ਇਕ ਕਿਸਾਨ ਦੇ ਖ਼ੇਤ ’ਚ ਜਾ ਕੇ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਕੱਤਰ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਪੁੱਤਰ ਆਤਮਾ ਸਿੰਘ ਤੂੜੀ ਖਰੀਦਣ ਦਾ ਕੰਮ ਕਰਦਾ ਸੀ। ਤੂੜੀ ਮਹਿੰਗੇ ਹੋਣ ਕਾਰਨ ਪ੍ਰਕਾਸ਼ ਸਿੰਘ ਤੂੜੀ ਖਰੀਦਣ ਤੋਂ ਅਸਮਰਥ ਹੋ ਗਿਆ, ਜਿਸ ਕਾਰਨ ਉਸ ਦੇ ਸਿਰ ਕਾਫੀ ਕਿਸ਼ਤਾਂ ਟੁੱਟ ਗਈਆਂ। ਇਸੇ ਕਾਰਨ ਪ੍ਰਕਾਸ਼ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਗਿਆ।
ਇਹ ਵੀ ਪੜ੍ਹੋ : ਬਠਿੰਡਾ 'ਚ ਰਿਸ਼ਤੇ ਹੋਏ ਤਾਰ-ਤਾਰ, ਮਾਸੀ ਦਾ ਮੁੰਡਾ ਅੱਠਵੀਂ ਜਮਾਤ 'ਚ ਪੜ੍ਹਦੀ ਭੈਣ ਨੂੰ ਲੈ ਕੇ ਹੋਇਆ ਫ਼ਰਾਰ
ਇਸੇ ਪ੍ਰੇਸ਼ਾਨੀ ਦੇ ਕਾਰਨ ਸਵੇਰ ਸਮੇਂ ਪਿੰਡ ਫੁੱਲੋ ਮਿੱਠੀ ਦੇ ਕਿਸਾਨ ਜਸਕਰਨ ਸਿੰਘ ਦੇ ਖ਼ੇਤ ’ਚ ਲੱਗੇ ਦਰੱਖਤ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੰਚ ਅਮਰਨਾਥ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦਾ ਕਰਜ਼ਾ ਮੁਆਫ਼ ਕਰ ਕੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਮ੍ਰਿਤਕ ਪ੍ਰਕਾਸ਼ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ