ਆਰਥਿਕ ਤੰਗੀ ਕਾਰਨ ਨੌਜਵਾਨ ਨੇ ਕੀਤੀ ਜੀਵਨ ਲੀਲਾ ਸਮਾਪਤ
Wednesday, Apr 20, 2022 - 10:19 AM (IST)

ਚਾਉਕੇ (ਜ.ਬ.) : ਪਿੰਡ ਬੱਲੋ ਦੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਬੱਲੋ ਦੇ ਪ੍ਰਧਾਨ ਗੁਰਵਿੰਦਰ ਸਿੰਘ ਬੱਲੋ ਅਤੇ ਭਗਤ ਰਵਿਦਾਸ ਸਮਾਜ ਭਲਾਈ ਕਲੱਬ ਦੇ ਪ੍ਰਧਾਨ ਹਰਬੰਸ ਸਿੰਘ ਬਿੱਟੂ ਨੇ ਦੱਸਿਆ ਕਿ ਜਤਿੰਦਰ ਸਿੰਘ ਉਮਰ 34 ਸਾਲ ਪੁੱਤਰ ਭੋਲਾ ਸਿੰਘ ਵਾਸੀ ਬੱਲੋ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮਿਤ੍ਰਕ ਕੋਲ ਦੋ ਬੇਟੀਆਂ ਤੇ ਇਕ ਬੇਟਾ ਸੀ। ਜਤਿੰਦਰ ਸਿੰਘ ਖੇਤਾਂ ਵਿਚ ਮਜ਼ਦੂਰੀ ਦਾ ਕੰਮ ਕਰਦਾ ਸੀ। ਇਸ ਉਪਰ ਕੰਪਨੀਆਂ ਤੇ ਪ੍ਰਾਈਵੇਟ ਕਰਜ਼ਾ ਸੀ। ਜੋ ਕਰਜ਼ੇ ਕਾਰਨ ਕਾਫੀ ਸਮੇਂ ਤੋਂ ਤੰਗ ਪ੍ਰੇਸ਼ਾਨ ਰਹਿਦਾ ਸੀ। ਆਮਦਨ ਘੱਟ ਹੋਣ ਕਰ ਕੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚੱਲਦਾ ਸੀ, ਜਿਸ ਕਾਰਨ ਕਰਜ਼ਾ ਮੋੜਨ ਵਿਚ ਦਿਨੋਂ ਦਿਨ ਅਸਮਰਥ ਹੋ ਰਿਹਾ ਸੀ, ਜਿਸ ਕਾਰਨ ਉਕਤ ਨੇ ਆਖਰ ਮੌਤ ਨੂੰ ਗਲੇ ਲਗਾ ਲਿਆ।
ਇਹ ਵੀ ਪੜ੍ਹੋ : ਘਰ ’ਚ ਦਾਖ਼ਲ ਹੋਏ ਪ੍ਰੇਮੀ ਨੇ ਘਰਵਾਲੇ ਸਾਹਮਣੇ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਕੀ ਹੈ ਮਾਮਲਾ
ਪਿੰਡ ਦੀ ਕਿਸਾਨ ਜਥੇਬੰਦੀ ਸਿੱਧੂਪੁਰ, ਮਜ਼ਦੂਰ ਜਥੇਬੰਦੀ ਤੇ ਪਿੰਡ ਦੇ ਮੋਹਤਵਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਬਣਦੇ ਮੁਆਵਜ਼ੇ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਅਸੀਂ ਸਦਰ ਥਾਣਾ ਗਿੱਲ ਕਲਾਂ ਰਾਮਪੁਰਾ ਦੇ ਇੰਚਾਰਜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸਾਡੇ ਕੋਲ ਅਜਿਹੀ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ