ਚੋਣਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਦੇ ਵਰਕਰ ਭਿੜੇ

Sunday, Feb 20, 2022 - 07:48 PM (IST)

ਚੋਣਾਂ ਦੌਰਾਨ ਅਕਾਲੀ ਦਲ ਤੇ ਭਾਜਪਾ ਦੇ ਵਰਕਰ ਭਿੜੇ

ਗੁਰੂ ਹਰਸਹਾਏ (ਸੁਨੀਲ ਆਵਲਾ) : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਗੁਰੂ ਹਰਸਹਾਏ 'ਚ ਅਕਾਲੀ ਦਲ ਤੇ ਭਾਜਪਾ ਵਰਕਰਾਂ ਵਿਚ ਜ਼ਬਰਦਸਤ ਲੜਾਈ ਹੋਈ। ਲੋਕਾਂ ਨੇ ਸਹਿਮ ਦੇ ਮਾਹੌਲ 'ਚ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ। ਇਲਾਕੇ 'ਚ ਸਥਿਤੀ ਤਣਾਅਪੂਰਨ ਹੋ ਗਈ ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ। ਜਾਣਕਾਰੀ ਅਨੁਸਾਰ ਭਾਜਪਾ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੱਗੇ ਸਹੂਲਤ ਕੇਂਦਰ ਨੂੰ ਤੋੜ ਦਿੱਤਾ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰਾਂ 'ਚ ਜ਼ਬਰਦਸਤ ਲੜਾਈ ਹੋ ਗਈ ਤੇ ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਲੋਕ ਆਪਣੇ ਘਰਾਂ ਵਿਚ ਵੜ ਗਏ ਅਤੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਹੋ ਗਈਆਂ। ਇਸ ਦੌਰਾਨ ਸ਼ਹਿਰ 'ਚ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ।


author

Harnek Seechewal

Content Editor

Related News