ਦੁਸ਼ਿਹਰੇ ''ਤੇ ਪ੍ਰਧਾਨ ਮੰਤਰੀ ਮੋਦੀ ਅਤੇ ਅੰਬਾਨੀ-ਅਡਾਨੀ ਦੇ ਸਾੜੇ ਜਾਣਗੇ ਪੁਤਲੇ: ਕਿਸਾਨ ਯੂਨੀਅਨ

10/18/2020 6:05:42 PM

ਫਿਰੋਜ਼ਪੁਰ (ਕੁਮਾਰ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਦੇ ਵਿਰੋਧ 'ਚ ਅੱਜ 25ਵੇਂ ਦਿਨ ਫਿਰੋਜ਼ਪੁਰ ਰੇਲਵੇ ਟਰੈਕ 'ਤੇ ਬੈਠੇ ਕਿਸਾਨ ਮਜ਼ਦੂਰ ਨੇ ਘੋਸ਼ਣਾ ਕੀਤੀ ਹੈ ਕਿ 25 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਕਿਸਾਨ ਮਜ਼ਦੂਰ ਪੰਜਾਬ ਭਰ ਦੇ 800 ਤੋਂ ਵੱਧ ਪਿੰਡਾਂ 'ਚ ਇਸ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੰਬਾਨੀ-ਅਡਾਨੀ ਅਤੇ ਮੋਦੀ ਦੇ ਸਮਰਥਕ ਉਦਯੋਗਪਤੀਆਂ ਦੇ ਪੁਤਲੇ ਸਾੜਨਗੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾ ਰਣਵੀਰ ਸਿੰਘ ਠੱਠਾ, ਬਲਵਿੰਦਰ ਸਿੰਘ ਲੋਹਕਾ ਅਤੇ ਸੁਰੇਂਦਰ ਸਿੰਘ ਆਦਿ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਾਸ ਕੀਤੇ ਗਏ ਕਾਲੇ ਕਿਸਾਨ ਵਿਰੋਧੀ ਕਾਨੂੰਨ ਦੇਸ਼ ਦੀ ਕਿਸਾਨੀ ਅਤੇ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ 23 ਅਕਤੂਬਰ ਨੂੰ ਕਿਸਾਨ ਮਜ਼ਦੂਰ ਸੰਗਠਨ ਅੰਮ੍ਰਿਤਸਰ, ਤਰਨਤਾਰਨ, ਜੀਰਾ, ਗੁਰੂਹਰਸਹਾਏ, ਫਾਜ਼ਿਲਕਾ, ਲੋਹੀਆ, ਸੁਲਤਾਨਪੁਰ ਲੋਧੀ ਅਤੇ ਟਾਂਡਾ ਆਦਿ 'ਚ ਪ੍ਰਧਾਨ ਮੰਤਰੀ ਅਤੇ ਅੰਬਾਨੀ ਅਡਾਨੀ ਦੇ ਪੁਤਲੇ ਸਾੜਨਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤੀਮਈ ਅੰਦੋਲਨ ਨੂੰ ਭੰਗ ਕਰਨ ਦੇ ਲਈ ਕੇਂਦਰ ਸਰਕਾਰ ਘਟੀਆ ਸ਼ਯੰਤਰ ਰਚ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੋਦੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ 'ਚ ਕਿਸੇ ਤਰ੍ਹਾਂ ਦਾ ਵਿਸ਼ਵਾਸ ਨਹੀਂ ਹੈ ਅਤੇ ਕਿਸਾਨ ਇਹ ਕਾਲੇ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ। 

Shyna

This news is Content Editor Shyna