ਈ.ਡੀ. ਦੀ ਰੇਡ ਨੇ ਚੰਨੀ ਦੇ ਰਿਸ਼ਤੇਦਾਰਾਂ ਦੇ ਰੇਤ ਮਾਫੀਆ ਨਾਲ ਸਬੰਧ ਕੀਤੇ ਜਗ ਜਾਹਿਰ : ਹਰਪਾਲ ਚੀਮਾ
Thursday, Jan 20, 2022 - 05:47 PM (IST)
ਦਿੜ੍ਹਬਾ ਮੰਡੀ (ਅਜੈ ) : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਘਰੋਂ ਈ.ਡੀ. ਦੁਆਰਾ ਰੇਡ ’ਤ ਚੰਨੀ ਦੇ ਭ੍ਰਿਸ਼ਟਾਚਾਰ ਸਾਸ਼ਨ ਨੂੰ ਜੱਗ ਜ਼ਾਹਰ ਕੀਤਾ ਹੈ। ਚੀਮਾ ਨੇ ਕਿਹਾ ਕਿ ਈ.ਡੀ. ਵਲੋਂ ਤਲਾਸ਼ੀ ਦੌਰਾਨ ਕਰੋੜਾਂ ਰੁਪਏ ਬਰਾਮਦ ਹੋਣ ਤੋਂ ਸਾਬਿਤ ਹੁੰਦਾ ਹੈ ਕਿ ਇਹ ਮਾਫ਼ੀਆ ਰਾਜ ਸਭ ਮੁੱਖ ਮੰਤਰੀ ਦੀ ਛੱਤਰ ਛਾਇਆ ਹੇਠ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਵੋਟਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ: ਜ਼ਿਲ੍ਹਾ ਚੋਣ ਅਫ਼ਸਰ
ਚੀਮਾ ਨੇ ਦਿੜ੍ਹਬਾ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਚੰਨੀ ਵੱਲੋਂ ਆਮ ਆਦਮੀ ਪਾਰਟੀ ਦੁਆਰਾ ਬੀਜੇਪੀ ਨਾਲ ਮਿਲ ਕੇ ਉਸਨੂੰ (ਚੰਨੀ) ਈ.ਡੀ. ਦੁਆਰਾ ਛਾਪੇ ਮਰਵਾ ਕੇ ਬਦਨਾਮ ਕਰਨ ਦੇ ਲਾਏ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਜਦੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਕਹਿ ਰਹੀ ਸੀ ਕਿ ਰੇਤ ਮਾਫੀਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਦੇਖ-ਰੇਖ ਹੇਠ ਚਲ ਰਿਹਾ ਹੈ ਤਾਂ ਉਸ ਸਮੇਂ ਚੰਨੀ ਇਹ ਗੱਲ ਮੰਨਣ ਲਈ ਤਿਆਰ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕ ਹੁਣ ਚੋਣਾਂ ਵਿੱਚ 111 ਦਿਨਾਂ ਦਾ ਨਹੀਂ ਬਲਕਿ ਪੂਰੇ ਪੰਜ ਸਾਲਾਂ ਦਾ ਹਿਸਾਬ ਕਿਤਾਬ ਕਾਂਗਰਸ ਸਰਕਾਰ ਤੋਂ ਮੰਗਣਗੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਦੀ ਰਾਏ ਨਾਲ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰਾ ਐਲਾਨਣ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜਬਰਦਸਤ ਲਹਿਰ ਚੱਲ ਪਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਰਵਾਇਤੀ ਪਾਰਟੀਆਂ ਤੋਂ ਪੱਲਾ ਛੁਡਵਾਉਣ ਲਈ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮੱਤ ਨਾਲ ਜਿਤਾ ਕੇ ਭਗਵੰਤ ਸਿੰਘ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਵੇਖਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਆਪਣੀ ਜਨਮ ਭੂਮੀ ਸਤੌਜ ਪਹੁੰਚ ਲੋਕਾਂ ਨੂੰ ਕੀਤੀ ਭਗਵੰਤ ਮਾਨ ਨੇ ਇਹ ਅਪੀਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ