ED ਨੇ SEL ਕੰਪਨੀ ਦੇ ਮਾਲਕ ਨੀਰਜ ਸਲੂਜਾ ਨੂੰ ਕੀਤਾ ਗ੍ਰਿਫ਼ਤਾਰ, 1,531 ਕਰੋੜ ਦੇ ਧੋਖਾਧੜੀ ਮਾਮਲੇ ''ਚ ਹੋਈ ਕਾਰਵਾਈ
Friday, Jan 19, 2024 - 12:39 AM (IST)
ਲੁਧਿਆਣਾ (ਸੇਠੀ)- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀਰਵਾਰ ਨੂੰ ਐੱਸ.ਈ.ਐੱਲ. ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਦਸ ਬੈਂਕਾਂ ਨਾਲ 1,531 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਨੀਰਜ ਸਲੂਜਾ ਨੂੰ ਇਸ ਮਾਮਲੇ ਵਿੱਚ ਸੰਮਨ ਭੇਜ ਕੇ ਈ.ਡੀ. ਦੇ ਜਲੰਧਰ ਦਫ਼ਤਰ ਵਿੱਚ ਬੁਲਾਇਆ ਗਿਆ ਸੀ ਅਤੇ ਜਿੱਥੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਦੱਸਣਯੋਗ ਹੈ ਕਿ 12 ਜਨਵਰੀ ਨੂੰ ਈ.ਡੀ. ਨੇ ਐੱਸ.ਈ.ਐੱਲ. ਟੈਕਸਟਾਈਲ ਲਿਮਟਿਡ ਅਤੇ ਕੰਪਨੀ ਦੇ ਸਾਬਕਾ ਡਾਇਰੈਕਟਰਾਂ ਅਤੇ ਹੋਰਾਂ 'ਤੇ ਛਾਪੇਮਾਰੀ ਕੀਤੀ ਸੀ। ਆਪਰੇਸ਼ਨ ਦੌਰਾਨ ਈ.ਡੀ. ਨੇ 14 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ, ਜਿਸ ਦੌਰਾਨ 60 ਲੱਖ ਰੁਪਏ ਦੀ ਨਕਦੀ ਅਤੇ ਵੱਖ-ਵੱਖ ਅਪਰਾਧਿਕ ਸਬੂਤ ਜ਼ਬਤ ਕੀਤੇ ਗਏ ਸਨ। ਦੱਸਿਆ ਜਾਂਦਾ ਹੈ ਕਿ ਇਹ ਪੂਰਾ ਮਾਮਲਾ ਇਸ ਧੋਖਾਧੜੀ 'ਚ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲਾ ਤਸਕਰ STF ਨੇ 35 ਕਰੋੜ ਦੀ ਹੈਰੋਇਨ ਸਣੇ ਕੀਤਾ ਕਾਬੂ
ਇਸ ਤੋਂ ਪਹਿਲਾਂ 28 ਅਕਤੂਬਰ 2022 ਨੂੰ ਨੀਰਜ ਸਲੂਜਾ ਨੂੰ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਛੇ ਮਹੀਨਿਆਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਸੀ। ਇਸ ਤੋਂ ਪਹਿਲਾਂ ਮਾਮਲੇ ਦੀ ਜਾਂਚ ਦੌਰਾਨ ਈ.ਡੀ. ਵੱਲੋਂ 829 ਕਰੋੜ ਰੁਪਏ ਦੀ ਜਾਇਦਾਦ ਦੀ ਅਸਥਾਈ ਕੁਰਕੀ ਕੀਤੀ ਗਈ ਸੀ।
ਜ਼ਿਕਰਯੋਗ ਹੈ ਨੀਰਜ ਸਲੂਜਾ ਦੀਆਂ ਕੁਝ ਕੰਪਨੀਆਂ ਨੂੰ ਐੱਨ.ਸੀ.ਐੱਲ.ਏ.ਟੀ. ਪ੍ਰਕਿਰਿਆ ਦੇ ਤਹਿਤ ਸਮਰਪਣ ਕਰਕੇ ਅੱਗੇ ਵੇਚ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਸਲੂਜਾ ਨੂੰ ਸ਼ਾਮ (18 ਜਨਵਰੀ) ਈ.ਡੀ. ਦੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿੱਥੇ ਉਹ ਬੈਂਕ ਫਰਾਡ ਮਾਮਲੇ ਵਿੱਚ ਸੰਮਨ ਕੀਤੇ ਜਾਣ ਤੋਂ ਬਾਅਦ ਬਿਆਨ ਦੇਣ ਗਿਆ ਸੀ। ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਈ.ਡੀ. ਅਧਿਕਾਰੀ ਉਸ ਨੂੰ ਮੈਡੀਕਲ ਚੈੱਕਅਪ ਲਈ ਸਰਕਾਰੀ ਹਸਪਤਾਲ ਲੈ ਗਏ ਹਨ।
ਇਹ ਵੀ ਪੜ੍ਹੋ- ਪੂਨੀ ਸਵੀਟ ਸ਼ਾਪ ਲੁੱਟਣ ਆਏ ਲੁਟੇਰਿਆਂ ਨੇ ਚਲਾਈ ਗੋਲੀ, ਘਟਨਾ CCTV 'ਚ ਹੋਈ ਕੈਦ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8