ਸਿੱਖਿਆ ਮੰਤਰੀ ਤੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਦੀ ਹੋਈ ਮੀਟਿੰਗ

06/19/2020 6:05:07 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਵਿਚਕਾਰ ਅਹਿਮ ਮੀਟਿੰਗ ਮੰਤਰੀ ਦੀ ਸੰਗਰੂਰ ਰਿਹਾਇਸ਼ ਵਿਖੇ ਹੋਈ। ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੂਬਾ ਕਮੇਟੀ ਮੈਂਬਰ ਨਵਜੀਵਨ ਸਿੰਘ, ਅਮਨ ਸੇਖ਼ਾ, ਰਣਬੀਰ ਨਦਾਮਪੁਰ, ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਲੌਂਗੋਵਾਲ, ਜਸਵਿੰਦਰ ਸ਼ਾਹਪੁਰ, ਦਿਲਬਾਗ ਮੰਡਵੀ ਅਤੇ ਹਰਦਮ ਸਿੰਘ ਨੇ ਸਿੱਖਿਆ ਮੰਤਰੀ ਨਾਲ ਵੱਖ-ਵੱਖ ਮਸਲਿਆਂ 'ਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕਰੀਬ 2 ਲੱਖ ਨਵੇਂ ਦਾਖਲੇ ਹੋ ਚੁੱਕੇ ਹਨ। ਪਹਿਲਾਂ ਹੀ 15 ਹਜ਼ਾਰ ਤੋਂ ਉਪਰ ਮਾਸਟਰ ਕਾਡਰ ਦੀਆਂ ਅਸਾਮੀਆਂ ਖਾਲੀ ਸਨ। ਵਿਦਿਆਰਥੀਆਂ ਦੀ ਗਿਣਤੀ ਵਧਣ ਕਰਕੇ ਇਹ ਅੰਕੜਾ ਹੋਰ ਵਧ ਜਾਵੇਗਾ, ਜਿਸ ਕਰਕੇ ਭਰਤੀ ਪ੍ਰਕਿਰਿਆ ਅਧੀਨ 2182 ਅਸਾਮੀਆਂ 'ਚ ਵਾਧਾ ਕਰਦਿਆਂ 15 ਹਜ਼ਾਰ ਅਧਿਆਪਕ ਭਰਤੀ ਕੀਤੇ ਜਾਣ। 

ਖੇਡ ਰਤਨ ਪੰਜਾਬ ਦੇ : ਮਾਲਵੇ ਤੋਂ ਮੈਲਬਰਨ ਤੱਕ ਛਾਈ ਅਵਨੀਤ ਕੌਰ ਸਿੱਧੂ

ਉਨ੍ਹਾਂ ਕਿਹਾ ਕਿ ਪੰਜਾਬੀ, ਹਿੰਦੀ, ਸੰਸਕ੍ਰਿਤ, ਅੰਗਰੇਜ਼ੀ, ਡਰਾਇੰਗ, ਗਣਿਤ, ਵਿਗਿਆਨ ਸਮੇਤ ਸਾਰੇ ਹੀ ਅਧਿਆਪਨ ਵਿਸ਼ਿਆਂ ਦੀਆਂ ਅਸਾਮੀਆਂ ਹੋਣ, ਬਾਰਡਰ-ਏਰੀਏ 'ਚ ਨਿਯੁਕਤੀ ਦੀ ਸ਼ਰਤ ਹਟਾਈ ਜਾਵੇ, ਉਮਰ-ਹੱਦ 37 ਤੋਂ 42 ਸਾਲ ਕੀਤੀ ਜਾਵੇ। ਪ੍ਰਾਈਵੇਟ ਸਕੂਲਾਂ 'ਚ ਕੰਮ ਕਰਦੇ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਜਾਣ ਦੀ ਮੰਗ ਰੱਖੀ ਗਈ। ਸਿੱਖਿਆ ਮੰਤਰੀ ਨੇ ਯੂਨੀਅਨ ਨੁਮਾਇੰਦਿਆਂ ਦੀਆਂ ਮੰਗਾਂ ਸਬੰਧੀ ਤੁਰੰਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਵੀ ਫੋਨ 'ਤੇ ਸਲਾਹ-ਮਸ਼ਵਰਾ ਵੀ ਕੀਤਾ, ਜਿਸ ਦੌਰਾਨ ਉਨ੍ਹਾਂ ਭਰਤੀ ਉਮਰ-ਹੱਦ 37 ਤੋਂ 42 ਸਾਲ ਕਰਨ ਸਬੰਧੀ ਕਾਨੂੰਨੀ-ਪੱਖ ਤੋਂ ਮੁੜ ਵਿਚਾਰ ਕਰਨ ਦਾ ਵਿਸ਼ਵਾਸ ਦਿਵਾਇਆ ਅਤੇ ਕੋਰੋਨਾ-ਸੰਕਟ ਉਪਰੰਤ ਅਧਿਆਪਕਾਂ ਦੀਆਂ ਹੋਰ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਗੱਲ ਵੀ ਕੀਤੀ।

ਭਾਰਤ-ਚੀਨ ਸਰਹੱਦ 'ਤੇ ਹੋਈ ਸੈਨਿਕ ਝੜਪ ਚੀਨ ਦੀ ਬੁਖਲਾਹਟ ਦੀ ਨਿਸ਼ਾਨੀ !

ਯੂਨੀਅਨ ਆਗੂਆਂ ਨੇ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜੂਨ ਮਹੀਨੇ ਦੇ ਅੰਤ ਤੱਕ ਮੰਗਾਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਠੋਸ ਕਦਮ ਨਾ ਚੁੱਕੇ ਜਾਣ 'ਤੇ ਜੁਲਾਈ ਦੇ ਪਹਿਲੇ ਹਫ਼ਤੇ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ਵਿਖੇ ਮੁੜ ਪੱਕਾ-ਧਰਨਾ ਸ਼ੁਰੂ ਕੀਤਾ ਜਾਵੇਗਾ।

ਯੋਗ ਦੀ ਪੜ੍ਹਾਈ ਕਰਕੇ ਤੁਸੀਂ ਵੀ ਪਾ ਸਕਦੇ ਹੋ ਰੁਜ਼ਗਾਰ, ਜਾਣੋ ਕਿਵੇਂ


rajwinder kaur

Content Editor

Related News