ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੋਸ-ਮੁਜ਼ਾਹਰੇ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ

07/07/2020 3:23:43 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ,ਕਾਂਸਲ) - ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕ ਯੂਨੀਅਨ ਵੱਲੋਂ 17 ਜੁਲਾਈ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਕੀਤੇ ਜਾਣ ਵਾਲ਼ੇ ਰੋਸ-ਮੁਜ਼ਾਹਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਸ਼ਾਹਪੁਰ, ਮੱਖਣ ਸਿੰਘ ਸ਼ੇਰੋਂ, ਪ੍ਰੀਤ ਸ਼ੇਰੋਂ, ਸੰਦੀਪ ਸਿੰਘ ਜਖੇਪਲ, ਮੱਖਣ ਸਿੰਘ ਜਖੇਪਲ ਦੀ ਅਗਵਾਈ 'ਚ ਵੱਖ-ਵੱਖ ਪਿੰਡਾਂ 'ਚ ਬੇਰੁਜ਼ਗਾਰ ਅਧਿਆਪਕਾਂ ਤੱਕ ਪਹੁੰਚ ਕਰਦਿਆਂ ਰੋਸ-ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪਹੁੰਚਣ ਦਾ ਸੱਦਾ ਦਿੱਤਾ ਜਾ ਰਿਹਾ ਹੈ।

ਕਰਨਾਟਕ ਨੂੰ ਸੋਕੇ ਦੀ ਸਮੱਸਿਆ ਤੋਂ ਉਭਾਰਨ ਵਾਲੇ "ਮੈਨ ਆਫ ਪਾਂਡਸ" ਦੀ ਸੁਣੋ ਕਹਾਣੀ (ਵੀਡੀਓ)

ਜ਼ਿਲ੍ਹਾ ਆਗੂ ਜਸਵਿੰਦਰ ਸ਼ਾਹਪੁਰ ਦੀ ਅਗਵਾਈ 'ਚ ਜਖੇਪਲ ਵਿਖੇ ਹੋਈ ਮੀਟਿੰਗ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਧਾਈ ਦਾ ਪਾਤਰ ਹੈ ਕਿ ਸਰਕਾਰੀ ਸਕੂਲਾਂ ’ਚ ਕਰੀਬ 2.5 ਲੱਖ ਨਵੇਂ ਦਾਖਲੇ ਵਧੇ ਹਨ, ਇਹ ਅੰਕੜਾ ਨਿੱਜੀ ਸਕੂਲਾਂ ਦੀਆਂ ਫੀਸਾਂ ਦੇ ਮਾਮਲੇ ਕਰਕੇ ਘੱਟੋ-ਘੱਟ 5 ਲੱਖ ਤੱਕ ਵਧਣ ਦੀ ਉਮੀਦ ਹੈ ।

ਘਰ ਵਿਚ ਬੱਚਿਆਂ ਨੂੰ ਸਹਿਣਸ਼ੀਲ ਕਿਵੇਂ ਬਣਾਈਏ ?

ਸਿੱਖਿਆ ਵਿਭਾਗ ਵੱਲੋਂ ਬਾਰਡਰ-ਕੇਡਰ ਅਧੀਨ ਕੱਢੀਆਂ ਅਸਾਮੀਆਂ ’ਚ ਵਾਧਾ ਕਰਦਿਆਂ ਮਾਸਟਰ-ਕਾਡਰ ਦੀਆਂ 15,000 ਅਸਾਮੀਆਂ ’ਤੇ ਭਰਤੀ ਕੀਤੀ ਜਾਵੇ, ਇਹ ਭਰਤੀ ਪੂਰੇ ਪੰਜਾਬ ਲਈ ਹੋਵੇ। ਸਮਾਜਿਕ ਸਿੱਖਿਆ ਦੀਆਂ ਘੱਟੋਂ-ਘੱਟ 3000, ਪੰਜਾਬੀ ਦੀਆਂ 2500, ਹਿੰਦੀ ਦੀਆਂ 2000, ਸੰਸਕ੍ਰਿਤ ਦੀਆਂ 1000, ਡਰਾਇੰਗ ਦੀਆਂ 1000 ਦੀਆਂ ਅਸਾਮੀਆਂ ਹਰ ਹਾਲਤ ’ਚ ਵਧਾਈਆਂ ਜਾਣ। ਭਰਤੀ ਲਈ ਉਮਰ ਹੱਦ 37 ਸਾਲ ਤੋਂ ਵਧਾ ਕੇ 42 ਸਾਲ ਕੀਤੀ ਜਾਵੇ ਤਾਂ ਕਿ ਓਵਰਏਜ ਹੋ ਰਹੇ ਉਮੀਦਵਾਰਾਂ ਨੂੰ ਰੁਜ਼ਗਾਰ ਮਿਲ ਸਕੇ। ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ । 

ਦੇਸ਼ ਦੀ ਸ਼ਾਨ ਮੁੰਬਈ ਦਾ ਮਸ਼ਹੂਰ ‘ਰਾਇਲ ਓਪੇਰਾ ਹਾਊਸ’

ਪਵਨ ਪੁੱਤਰ ਹਨੂੰਮਾਨ ਦੀ ਕ੍ਰਿਪਾ ਦੇ ਪਾਤਰ ਬਣਨ ਲਈ ਮੰਗਲਵਾਰ ਨੂੰ ਕਰੋ ਇਹ ਪੂਜਾ

rajwinder kaur

This news is Content Editor rajwinder kaur