ਫਿਰੋਜ਼ਪੁਰ ’ਚ ਈਦ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

05/03/2022 1:01:19 PM

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਵਿੱਚ ਅੱਜ ਈਦ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਸ਼ਹਿਰ ਦੀ ਈਦਗਾਹ ਵਿਖੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕੀਤੀ। ਮੁਸਲਿਮ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਜਾਵੇਦ ਅਖਤਰ, ਪ੍ਰਧਾਨ ਹਾਜੀ ਇਰਫਾਨ ਅਤੇ ਆਕਿਬ ਅਖਤਰ ਦੀ ਅਗਵਾਈ ’ਚ ਈਦਗਾਹ ’ਚ ਇਕ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿੱਥੇ ਮੌਲਾਨਾ ਰਹਿਮਤੁੱਲਾ ਨੇ ਨਮਾਜ਼ ਅਦਾ ਕੀਤੀ ਅਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਮੁਬਾਰਕ ਕਹੀ।

ਇਹ ਵੀ ਪੜ੍ਹੋ : ਕਲਯੁੱਗੀ ਮਾਂ : ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਬੱਚਿਆਂ ਸਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਆਸ਼ਕ ਨਾਲ ਹੋਈ ਫਰਾਰ

ਜਾਵੇਦ ਅਖਤਰ ਨੇ ਦੱਸਿਆ ਕਿ ਈਦ ਦੇ ਪਵਿੱਤਰ ਦਿਹਾੜੇ ’ਤੇ ਦੇਸ਼ ਅਤੇ ਭਾਈਚਾਰੇ ਦੀ ਏਕਤਾ, ਅਖੰਡਤਾ, ਸ਼ਾਂਤੀ, ਸਦਭਾਵਨਾ ਅਤੇ ਆਪਸੀ ਭਾਈਚਾਰੇ ਲਈ ਦੁਆ ਕੀਤੀ ਗਈ। ਇਸ ਮੌਕੇ ਜਾਵੇਦ ਅਖਤਰ ਦੇ ਘਰ ਈਦ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ ਅਤੇ ਮੁਸਲਿਮ ਭਾਈਚਾਰੇ ਦੇ ਨਾਲ-ਨਾਲ ਸਮੂਹ ਵਰਗਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਈਦ ਮਨਾਈ ਅਤੇ ਦੇਸ਼ ਦੀ ਤਰੱਕੀ ਲਈ ਦੁਆ ਕੀਤੀ। ਇਸ ਮੌਕੇ ਇਰਫਾਨ ਅਰੀਬ ਚੌਧਰੀ, ਅਮੀਰ ਖਾਨ, ਬਲਰਾਜ ਸ਼ਾਹ, ਮੁਹੰਮਦ ਮੁਸਤਕੀਨ, ਮੁਹੰਮਦ ਆਮਿਰ, ਮੁਹੰਮਦ ਅਰੀਬ, ਸਲੀਮ, ਫਾਹਿਮ ਅਲੀ ਮੁਹੰਮਦ,ਹਾਜੀ ਇਰਫਾਨ ਖਾਨ ਅਤੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 

 


Meenakshi

News Editor

Related News