ਆਰਥਿਕ ਤੰਗੀ ਤੋਂ ਪਰੇਸ਼ਾਨ ਬਜ਼ੁਰਗ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

Thursday, Oct 24, 2024 - 06:44 PM (IST)

ਆਰਥਿਕ ਤੰਗੀ ਤੋਂ ਪਰੇਸ਼ਾਨ ਬਜ਼ੁਰਗ ਨੇ ਫਾਹਾ ਲੈ ਕੀਤੀ ਖ਼ੁਦਕੁਸ਼ੀ

ਅਬੋਹਰ (ਸੁਨੀਲ) - ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਕਿੱਕਰਖੇੜਾ ਦੇ ਰਹਿਣ ਵਾਲੇ ਇਕ ਬਜ਼ੁਰਗ ਨੇ ਆਰਥਿਕ ਤੰਗੀ ਅਤੇ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਰੀਬ 9 ਮਹੀਨੇ ਪਹਿਲਾਂ ਆਪਣੇ ਬੇਟੇ ਦੀ ਮੌਤ ਤੋਂ ਦੁਖੀ ਸੀ। ਜਾਣਕਾਰੀ ਅਨੁਸਾਰ ਪਿੰਡ ਕਿੱਕਰਖੇੜਾ ਵਾਸੀ ਦਾ 75 ਸਾਲਾ ਤਾਇਆ ਬੰਸੀ ਲਾਲ ਪੁੱਤਰ ਨਿੱਕੂ ਰਾਮ ਦਿਹਾੜੀਦਾਰ ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੇ ਮੁੰਡੇ ਜਗਦੀਸ਼ ਦੀ ਕਰੀਬ 9 ਮਹੀਨੇ ਪਹਿਲਾਂ ਟੀਬੀ ਦੀ ਬੀਮਾਰੀ ਨਾਲ ਮੌਤ ਹੋ ਗਈ ਸੀ ਪਰ ਪੁੱਤਰ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦੀ ਜ਼ਿੰਮੇਵਾਰੀ ਬੰਸੀ ਲਾਲ ਦੇ ਮੋਢਿਆਂ ’ਤੇ ਆ ਗਈ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਟਾਇਰ ਫਟਣ ਕਾਰਣ ਪਲਟੀ ਕਾਰ, ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਕ ਬੰਸੀ ਲਾਲ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਕਰੀਬ 11 ਵਜੇ ਘਰੋਂ ਨਿਕਲਿਆ ਸੀ ਪਰ ਵਾਪਸ ਘਰ ਨਹੀਂ ਆਇਆ। ਅੱਜ ਤਡ਼ਕੇ ਕਰੀਬ 5 ਵਜੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਘਰ ਦੇ ਨੇਡ਼ੇ ਖੇਤਾਂ ’ਚ ਸਫੈਦੇ ਦੇ ਦਰੱਖਤ ’ਤੇ ਲਟਕਦਾ ਦੇਖਿਆ ਤਾਂ ਉਹਨਾਂ ਨੇ ਇਸ ਦੀ ਸੂਚਨਾ ਉਸ ਦੇ ਪਰਿਵਾਰ ਨੂੰ ਦਿੱਤੀ। ਜਿਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਹੇਠਾਂ ਉਤਾਰਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਣ ’ਤੇ ਥਾਣਾ ਬਹਾਵਵਾਲਾ ਦੇ ਸਹਾਇਕ ਸਬ-ਇੰਸਪੈਕਟਰ ਲੇਖਰਾਜ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੌਰਚਰੀ ’ਚ ਰੱਖਵਾਇਆ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ 194 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ - ਅਯੁੱਧਿਆ 'ਚ ਇਸ ਵਾਰ ਦਾ ਦੀਪ ਉਤਸਵ ਹੋਵੇਗਾ ਬਹੁਤ ਖ਼ਾਸ, ਬਣਨਗੇ ਵਿਸ਼ਵ ਰਿਕਾਰਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News