ਗਲਤ ਦਵਾਈ ਖਾਣ ਨਾਲ ਬਜ਼ੁਰਗ ਦੀ ਮੌਤ

10/17/2019 7:01:54 PM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਗਲਤ ਦਵਾਈ ਖਾਣ ਨਾਲ ਇਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ 1 ਬਰਨਾਲਾ ਦੇ ਪੁਲਸ ਅਧਿਕਾਰੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਆਤਮਾ ਸਿੰਘ (80) ਕਾਫੀ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ। ਜਿਸ ਦੌਰਾਨ ਉਸ ਨੇ ਭੁਲੇਖੇ ਨਾਲ ਕੋਈ ਗਲਤ ਦਵਾਈ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਦੇ ਜਵਾਈ ਗੁਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।


KamalJeet Singh

Content Editor

Related News