ਬਜ਼ੁਰਗ ਪੈਨਸ਼ਨਰ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ

09/02/2020 5:59:45 PM

ਬੁਢਲਾਡਾ (ਬਾਂਸਲ):  ਇੱਥੋਂ ਦੇ ਨਜ਼ਦੀਕ ਪਿੰਡ ਦਾਤੇਵਾਸ ਦੇ ਰੇਲਵੇ ਸ਼ਟੇਸ਼ਨ ਦੇ ਸਾਹਮਣੇ ਬਜ਼ੁਰਗ ਪੈਨਸ਼ਨਰ ਅਧਿਆਪਕ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਰੇਲਵੇ ਪੁਲਸ ਚੌਕੀ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੱਘਰ ਸਿੰਘ ਪੁੱਤਰ ਬਚਨ ਸਿੰਘ(64) ਪਿੰਡ ਦਾਤੇਵਾਸ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਮ੍ਰਿਤਕ ਦੇ ਪੁੱਤਰ ਦੇ ਬਿਆਨ ਅਨੁਸਾਰ ਮ੍ਰਿਤਕ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਧਾਰਾ 174 ਅਧੀਨ ਲਾਸ਼ ਪੋਸਟ ਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ।


Shyna

Content Editor

Related News