ਰੇਲ ਗੱਡੀ ਹੇਠਾਂ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ

Friday, Jun 08, 2018 - 09:43 PM (IST)

ਰੇਲ ਗੱਡੀ ਹੇਠਾਂ ਆਉਣ ਕਾਰਨ ਬਜ਼ੁਰਗ ਵਿਅਕਤੀ ਦੀ ਹੋਈ ਮੌਤ

ਕੋਟਕਪੂਰਾ,(ਨਰਿੰਦਰ)—ਇਥੇ ਅੱਜ ਸ਼ਾਮ ਫਿਰੋਜ਼ਪੁਰ ਤੋਂ ਬਠਿੰਡਾ ਜਾ ਰਹੀ ਪੈਸੰਜਰ ਰੇਲਗੱਡੀ ਹੇਠਾਂ ਆਉਣ ਕਾਰਨ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 70-75 ਸਾਲ ਦੀ ਉਮਰ ਦੇ ਵਿਅਕਤੀ ਦੀ ਕੋਟਕਪੂਰਾ ਤੋਂ ਰੋਮਾਣਾ ਨੇੜੇ ਗੱਡੀ ਹੇਠ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਿਸ ਚੋਂਕੀ ਕੋਟਕਪੂਰਾ ਦੇ ਇੰਚਾਰਜ ਜਸਪਾਲ ਸ਼ਰਮਾ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਜੇਬ 'ਚੋਂ ਮਿਲੇ ਕਾਗਜ਼ਾਂ ਤੋਂ ਉਸ ਦੀ ਪਛਾਣ ਰਘੁਨਾਥ ਪੁੱਤਰ ਤੇਜੂ ਰਾਮ ਵਾਸੀ ਮੁਹੱਲਾ ਕਸ਼ਮੀਰੀਆਂ ਦੇ ਰੂਪ 'ਚ ਹੋਈ ਹੈ। ਸੂਚਨਾ ਮਿਲਣ 'ਤੇ ਨੌਜਵਾਨ ਵੈਲਫੇਅਰ ਸੁਸਾਇਟੀ ਜੈਤੋ ਦੇ ਮੀਤ ਸਿੰਘ ਮੀਤਾ, ਬੱਬੂ ਸਿੰਘ, ਸੁਮੀਤ, ਸੰਜੇ ਅਤੇ ਜੋਨੀ ਐਬੁਲੈਂਸ ਸਮੇਤ ਮੌਕੇ 'ਤੇ ਪੁੱਜੇ ਅਤੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕੋਟਕਪੂਰਾ ਦੀ ਮੌਰਚਰੀ 'ਚ ਰਖਵਾਇਆ। ਚੌਂਕੀ ਇੰਚਾਰਜ ਜਸਪਾਲ ਸ਼ਰਮਾਂ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਤੋਂ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।


Related News