ਬਜ਼ੁਰਗ ਔਰਤ ਸਮੇਤ ਪੁੱਤਰ ਨਾਲ ਕੀਤੀ ਕੁੱਟਮਾਰ, 7 ​​ਲੋਕਾਂ ਖ਼ਿਲਾਫ਼ ਮਾਮਲਾ ਦਰਜ

Friday, Jun 20, 2025 - 06:18 PM (IST)

ਬਜ਼ੁਰਗ ਔਰਤ ਸਮੇਤ ਪੁੱਤਰ ਨਾਲ ਕੀਤੀ ਕੁੱਟਮਾਰ, 7 ​​ਲੋਕਾਂ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ (ਕੁਮਾਰ)- ਫਿਰੋਜ਼ਪੁਰ ਦੇ ਪਿੰਡ ਮਾਛੀਏ ਕੇ ਵਿੱਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਬਜ਼ੁਰਗ ਔਰਤ ਅਤੇ ਉਸ ਦੇ ਪੁੱਤਰ 'ਤੇ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਥਾਣਾ ਮੱਲਾਵਾਲਾ ਦੀ ਪੁਲਸ ਨੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦਈਆ ਕਸ਼ਮੀਰ ਕੌਰ ਵਿਧਵਾ ਦੁੱਲਾ ਸਿੰਘ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦਾ ਜ਼ਮੀਨ ਦੀ ਵੰਡ ਨੂੰ ਲੈ ਕੇ ਬਲਕਾਰ ਸਿੰਘ ਆਦਿ ਨਾਲ ਝਗੜਾ ਚੱਲਦਾ ਹੈ ਅਤੇ 16 ਜੂਨ 2025 ਨੂੰ ਰਾਤ ਕਰੀਬ 9 ਵਜੇ ਬਲਕਾਰ ਸਿੰਘ ਪੁੱਤਰ ਮੰਗਲ ਸਿੰਘ, ਗੁਰਜੰਟ ਸਿੰਘ, ਜੱਗਾ ਸਿੰਘ, ਦੀਦਾਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਜੀਤ ਸਿੰਘ ਅਤੇ ਜੱਗਾ ਸਿੰਘ ਦੀ ਪਤਨੀ, ਸ਼ਿਕਾਇਤਕਰਤਾ ਦੀ ਜ਼ਮੀਨ ਵਿੱਚ ਦਾਖ਼ਲ ਹੋ ਕੇ ਜ਼ਮੀਨ ਵਾਹੁਣ ਲੱਗੇ ਤਾਂ ਉਹ ਅਤੇ ਉਸ ਦਾ ਪੁੱਤਰ ਜ਼ਮੀਨ 'ਤੇ ਖੜ੍ਹੇ ਹੋਏ ਸਨ ਤਾਂ ਨਾਮਜ਼ਦ ਦੋਸ਼ੀਆਂ ਨੇ ਸ਼ਿਕਾਇਤ ਕਰਤਾ ਅਤੇ ਉਸ ਦੇ ਪੁੱਤਰ ਨੂੰ ਕਥਿਤ ਤੌਰ 'ਤੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸੂਬੇ 'ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News