ਬਜ਼ੁਰਗ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ

04/19/2022 10:01:56 AM

ਬਠਿੰਡਾ (ਵਰਮਾ) : ਪਿੰਡ ਵਿਰਕ ਖੁਰਦ ਦੀ ਰਹਿਣ ਵਾਲੀ ਇਕ ਬਜ਼ੁਰਗ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕ ਦੇ ਬੇਟੇ ਦਾ ਦੋਸ਼ ਹੈ ਕਿ ਉਸ ਦੀ ਮਾਂ ਦੀ ਮੌਤ ਉਸੇ ਪਿੰਡ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਕੁੱਟਣ ਕਾਰਨ ਹੋਈ ਹੈ। ਮ੍ਰਿਤਕ ਔਰਤ ਦੇ ਲੜਕੇ ਨੇ ਦੱਸਿਆ ਕਿ ਮੁਲਜ਼ਮ ਦੀ ਪਤਨੀ ਦੇ ਪਿੰਡ ਦੇ ਹੀ ਇਕ ਵਿਅਕਤੀ ਨਾਲ ਨਾਜਾਇਜ਼ ਸਬੰਧ ਸਨ ਪਰ ਉਸਦੀ ਪਤਨੀ ਨੇ ਹਾਲ ਹੀ ’ਚ ਉਕਤ ਵਿਅਕਤੀ ਨਾਲ ਸਬੰਧ ਤੋੜ ਲਏ ਸਨ। 17 ਅਪ੍ਰੈਲ ਨੂੰ ਜਦੋਂ ਮੁਲਜ਼ਮ ਆਪਣੀ ਪਤਨੀ ਨੂੰ ਜ਼ਬਰਦਸਤੀ ਨਾਲ ਲਿਜਾਉਣਾ ਚਾਹੁੰਦਾ ਸੀ ਤਾਂ ਪਤਨੀ ਦੇ ਵਿਰੋਧ ਕਰਨ ’ਤੇ ਉਸਦੀ ਕੁੱਟਮਾਰ ਕੀਤੀ ਗਈ।

ਇਹ ਵੀ ਪੜ੍ਹੋ : ਘਰ ’ਚ ਦਾਖ਼ਲ ਹੋਏ ਪ੍ਰੇਮੀ ਨੇ ਘਰਵਾਲੇ ਸਾਹਮਣੇ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਕੀ ਹੈ ਮਾਮਲਾ

ਉਨ੍ਹਾਂ ਦੱਸਿਆ ਕਿ ਜਦੋਂ ਉਸ ਦੀ ਮਾਤਾ ਬਲਵਿੰਦਰ ਕੌਰ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰ ਨੇ ਉਸ ਦੀ ਮਾਂ ਨੂੰ ਧੱਕਾ ਦੇ ਦਿੱਤਾ ਅਤੇ ਡੰਡੇ ਨਾਲ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ। ਸਿਰ ’ਤੇ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਸਰਕਾਰੀ ਹਸਪਤਾਲ ’ਚ ਪੁੱਜੇ ਥਾਣਾ ਸਦਰ ਬਠਿੰਡਾ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News