ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Saturday, Apr 02, 2022 - 11:54 AM (IST)

ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਚਾਉਕੇ (ਜ.ਬ.) : ਪਿੰਡ ਗਿੱਲ ਕਲਾਂ ਵਿਖੇ ਪਿਛਲੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਥਾਣਾ ਸਦਰ ਗਿੱਲ ਕਲਾਂ ਰਾਮਪੁਰਾ ਤੋਂ ਇਤਲਾਹ ਮਿਲੀ ਕਿ ਪਿੰਡ ਗਿੱਲ ਕਲਾਂ ਨੇੜੇ ਸਮਾਧਾਂ ਵਾਲੀ ਫਿਰਨੀ ’ਤੇ ਸਥਿਤ ਇਕ ਘਰ ਵਿਚ ਇਕ ਬਜ਼ਰਗ ਔਰਤ ਦਾ ਕਤਲ ਹੋ ਗਿਆ ਹੈ। ਇਸ ਸਬੰਧ ਵਿਚ ਸਹਾਰਾ ਦੀ ਟੀਮ ਘਟਨਾ ਸਥਾਨ ’ਤੇ ਪਹੁੰਚੀ ਤੇ ਮ੍ਰਿਤਕ ਔਰਤ ਨੂੰ ਪੁਲਸ ਦੀ ਮੌਜੂਦਗੀ ਵਿਚ ਚੁੱਕ ਕੇ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰੱਖਿਆ ਗਿਆ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਵਰਾਤਿਆਂ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ

ਇਸ ਸਬੰਧ ਵਿਚ ਥਾਣਾ ਸਦਰ ਰਾਮਪੁਰਾ ਦੇ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਲਕੀਤ ਕੌਰ ਉਮਰ (75) ਸਾਲ ਪਤਨੀ ਖੜਕਾ ਸਿੰਘ ਆਪਣੇ ਘਰ ਵਿਚ ਆਰਾਮ ਕਰ ਰਹੀ ਸੀ। ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਘਰ ’ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਛਾਤੀ ’ਚ ਵਾਰ ਕਰ ਕੇ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ। ਮ੍ਰਿਤਕ ਦੇ ਪੁੱਤਰ ਜੱਗਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ 302, 34, ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅੰਤਿਮ ਸਸਕਾਰ ਕਰਨ ਲਈ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ।

ਇਹ ਵੀ ਪੜ੍ਹੋ : ਸੰਗਰੂਰ ਦੇ ਇਸ ਪਿੰਡ ’ਚ ਮੱਖੀਆਂ ਨੇ ਮਚਾਇਆ ਕਹਿਰ, ਰਿਸ਼ਤੇਦਾਰ ਕਰਦੇ ਨੇ 'ਮਖੌਲ'

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News