ਸੜਕ ’ਤੇ ਘੁੰਮ ਰਹੇ ਆਵਾਰਾ ਪਸ਼ੂ ਨੇ ਬਜ਼ੁਰਗ ਔਰਤ ਨੂੰ ਮਾਰੀ ਟੱਕਰ, ਮੌਤ
Sunday, Apr 24, 2022 - 10:03 AM (IST)

ਅਬੋਹਰ (ਰਹੇਜਾ) : ਸਥਾਨਕ ਨਾਨਕ ਨਗਰੀ ਵਿਚ ਬੀਤੇ ਦਿਨ ਇਕ ਢੱਠੇ ਨੇ ਇਕ ਬਜ਼ੁਰਗ ਔਰਤ ਨੂੰ ਇਸ ਤਰ੍ਹਾਂ ਟੱਕਰ ਮਾਰੀ ਕਿ ਕੁਝ ਘੰਟਿਆਂ ਬਾਅਦ ਹੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ : ਵਿਦੇਸ਼ ਗਏ 25 ਸਾਲਾ ਨੌਜਵਾਨ ਦੀ ਭੇਦ ਭਰੇ ਹਾਲਾਤ ’ਚ ਹੋਈ ਮੌਤ, ਪਰਿਵਾਰ ਨੇ ਕਤਲ ਦਾ ਕੀਤਾ ਸ਼ੱਕ ਜ਼ਾਹਿਰ
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ ਕਰੀਬ 74 ਸਾਲਾ ਬਿਮਲਾ ਰਾਣੀ ਪਤਨੀ ਅਸ਼ੋਕ ਬਜਾਜ ਆਪਣੇ ਘਰੋਂ ਕਿਸੇ ਕੰਮ ਲਈ ਬਾਹਰ ਨਿਕਲੀ ਤਾਂ ਉੱਥੇ ਮੌਜੂਦ ਦੋ ਢੱਠਿਆਂ ’ਚੋਂ ਇਕ ਨੇ ਅਚਾਨਕ ਬਜ਼ੁਰਗ ਔਰਤ ਨੂੰ ਟੱਕਰ ਮਾਰ ਕੇ ਜ਼ਮੀਨ ’ਤੇ ਸੁੱਟ ਦਿੱਤਾ, ਜਿਸ ਕਾਰਨ ਔਰਤ ਕਾਫੀ ਦੇਰ ਤੱਕ ਬੇਹੋਸ਼ ਪਈ ਰਹੀ। ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ’ਚ ਸਥਾਨਕ ਪ੍ਰਸ਼ਾਸਨ ਪ੍ਰਤੀ ਡੂੰਘੀ ਨਾਰਾਜ਼ਗੀ ਹੈ, ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ