ਮਾਮਲਾ ਬਜ਼ੁਰਗ ਦੇ ਕਤਲ ਦਾ, ਪੀੜਤ ਪਰਿਵਾਰ ਨੇ ਥਾਣਾ ਘੇਰ ਦਿੱਤਾ ਧਰਨਾ

Sunday, Oct 20, 2019 - 05:39 PM (IST)

ਮਾਮਲਾ ਬਜ਼ੁਰਗ ਦੇ ਕਤਲ ਦਾ, ਪੀੜਤ ਪਰਿਵਾਰ ਨੇ ਥਾਣਾ ਘੇਰ ਦਿੱਤਾ ਧਰਨਾ

ਜ਼ੀਰਾ (ਸਤੀਸ਼) - ਤਹਿਸੀਲ ਜ਼ੀਰਾ ਦੇ ਪਿੰਡ ਸ਼ਾਹ ਬੁੱਕਰ ਵਿਖੇ ਬੀਤੇ ਦਿਨੀਂ ਰਜਿੰਸ਼ ਦੇ ਤਹਿਤ 1 ਬਜ਼ੁਰਗ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪਰਿਵਾਰ ਵਲੋਂ ਧਰਨਾ ਦਿੱਤਾ ਗਿਆ। ਪਰਿਵਾਰ ਨੇ ਦੋਸ਼ ਲਾਇਆ ਕਿ ਪੁਲਸ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਥਾਂ ਉਲਟਾ ਸਾਡੇ ਖਿਲਾਫ ਕਾਰਵਾਈ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਲਈ ਉਹ ਅੱਜ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ।

ਜਾਣਕਾਰੀ ਅਨੁਸਾਰ ਤਹਿਸੀਲ ਜ਼ੀਰਾ ਦੇ ਪਿੰਡ ਸ਼ਾਹ ਬੁੱਕਰ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਧਿਰਾਂ 'ਚ ਆਪਸੀ ਟਕਰਾ ਹੋ ਗਿਆ ਸੀ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੜਾਈ ਦੌਰਾਨ ਗੁੱਸੇ 'ਚ ਆਏ ਕੁਝ ਵਿਅਕਤੀਆਂ ਨੇ ਬਜ਼ੁਰਗ ਸੁਖਵਿੰਦਰ ਦਾ ਕਤਲ ਕਰ ਦਿੱਤਾ। ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਤੀਜਾ ਜਦੋਂ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਹੀ ਕਰੀਬ 8-9 ਬੰਦਿਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸੁਖਵਿੰਦਰ ਸਿੰਘ ਜਦੋਂ ਆਪਣੇ ਪੁੱਤਰ ਨੂੰ ਬਚਾਉਣ ਲਈ ਆਇਆ ਤਾਂ ਉਨ੍ਹਾਂ ਨੇ ਸੁਖਵਿੰਦਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।  


author

rajwinder kaur

Content Editor

Related News