ਸੁਰਜੀਤ ਸਿੰਘ ਧੀਮਾਨ ਦੀ ਬੇਟੀ ਅਤੇ ਨੂੰਹਾਂ ਵੱਲੋਂ ਕੀਤਾ ਗਿਆ ਚੋਣ ਪ੍ਰਚਾਰ

02/09/2022 11:05:22 AM

ਸੰਗਰੂਰ (ਦਲਜੀਤ ਸਿੰਘ ਬੇਦੀ) : ਵਿਧਾਨ ਸਭਾ ਹਲਕਾ ਸੁਨਾਮ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਚੋਣ ਪ੍ਰਚਾਰ ਸਿਖਰਾਂ ’ਤੇ ਚੱਲ ਰਿਹਾ ਹੈ। ਇਸ ਪ੍ਰਚਾਰ ਮੁਹਿੰਮਦੇ ਚੱਲਦਿਆਂ ਅੱਜ ਸੁਰਜੀਤ ਸਿੰਘ ਧੀਮਾਨ ਦੀ ਬੇਟੀ ਅਤੇ ਨੂੰਹ ਹਰਪ੍ਰੀਤ ਕੌਰ ਧੀਮਾਨ ,ਨਵਦੀਪ ਕੌਰ ਧੀਮਾਨ ਅਤੇ ਬੇਟੀ ਦਲਜੀਤ ਕੌਰ ਵੱਲੋਂ ਸਥਾਨਕ 15 ਨੰਬਰ ਵਾਰਡ ਵਿਚ ਘਰ ਘਰ ਜਾ ਕੇ ਡੋਰ ਟੂ ਡੋਰ ਵੋਟਾਂ ਮੰਗੀਆਂ ਗਈਆਂ ਜਿਸ ਵਿੱਚ ਵਾਰਡ ਵਾਸੀਆਂ ਵੱਲੋਂ ਪੂਰਨ ਸਹਿਯੋਗ ਦੇਣ ਦੀ ਗੱਲ ਕੀਤੀ ਗਈ। ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਧੀਮਾਨ ਦੇ ਸਮੁੱਚੇ ਪਰਿਵਾਰ ਵੱਲੋਂ ਹੀ ਚੋਣ ਪ੍ਰਚਾਰ ਦੀ ਕਮਾਂਡ ਸਾਂਭ ਲਈ ਗਈ ਹੈ ਜਿਸ ਦੇ ਚਲਦਿਆਂ ਹਲਕਾ ਵਾਸੀਆਂ ਦਾ ਭਰਪੂਰ ਸਮਰਥਨ ਮਿਲਦਾ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਜਾਇਦਾਦ ਨਾ ਖ਼ਰੀਦਣ ਵਾਲੇ ਬਿਆਨ 'ਤੇ ਰਾਘਵ ਚੱਢਾ ਨੇ ਚੁੱਕੇ ਵੱਡੇ ਸਵਾਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Anuradha

Content Editor

Related News