ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੇ ਮੱਦੇਨਜ਼ਰ ਲੋਕਾਂ ਨੂੰ ਅਸਲਾ ਜਮ੍ਹਾ ਕਰਵਾਉਣ ਦੀ ਹਦਾਇਤ

Saturday, Mar 30, 2024 - 12:20 PM (IST)

ਤਲਵੰਡੀ ਸਾਬੋ (ਮੁਨੀਸ਼) - ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਕਈ ਪੜਾਵਾਂ ’ਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਦੇਸ਼ ਭਰ 'ਚ ਲਾਏ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਮੰਤਵ ਤਹਿਤ ਥਾਣਾ ਤਲਵੰਡੀ ਸਾਬੋ ਮੁਖੀ ਹਰਜੀਤ ਸਿੰਘ ਮਾਨ ਨੇ ਥਾਣੇ ਅਧੀਨ ਆਉਂਦੇ ਸਮੁੱਚੇ ਪਿੰਡਾਂ ਅਤੇ ਤਲਵੰਡੀ ਸਾਬੋ ਨਗਰ ਦੇ ਲੋਕਾਂ ਨੂੰ ਤੁਰੰਤ ਆਪਣਾ ਅਸਲਾ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਜਾਰੀ ਨਿਰਦੇਸ਼ਾਂ ਮੁਤਾਬਕ ਸਾਰੇ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਤੁਰੰਤ ਗੰਨ ਹਾਊਸਾਂ ਜਾਂ ਥਾਣਿਆਂ ’ਚ ਜਮ੍ਹਾ ਕਰਵਾਉਣਾ ਹੋਵੇਗਾ।

ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਦੇਰੀ ਉਹ ਆਪਣਾ ਅਸਲਾ ਜਮ੍ਹਾ ਕਰਵਾਉਣ ਅਤੇ ਜਿਨ੍ਹਾਂ ਨੇ ਅਸਲਾ ਜਮ੍ਹਾ ਨਾ ਕਰਵਾਇਆ ਉਨ੍ਹਾਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ ਤਕ ਵੀ ਹੋ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਅਸਲਾ ਜਮ੍ਹਾ ਕਰਵਾਉਣ ਲਈ ਜਾਗਰੂਕ ਕਰਨ ਦੇ ਮੰਤਵ ਤਹਿਤ ਇਲਾਕੇ ’ਚ ਮੁਨਿਆਦੀ ਵੀ ਕਰਵਾ ਦਿੱਤੀ ਗਈ ਹੈ ਪਰ ਜਿਨ੍ਹਾਂ ਨੇ ਅਜੇ ਤਕ ਵੀ ਅਸਲਾ ਜਮ੍ਹਾ ਨਹੀਂ ਕਰਵਾਇਆ ਉਹ ਤੁਰੰਤ ਅਸਲਾ ਜਮ੍ਹਾ ਕਰਵਾਉਣ। ਥਾਣਾ ਮੁਖੀ ਨੇ ਦੱਸਿਆ ਕਿ ਜੋ ਵਿਅਕਤੀ ਅਸਲਾ ਜਮ੍ਹਾ ਕਰਵਾਉਣ ਤੋਂ ਛੋਟ ਲੈਣਾ ਚਾਹੁੰਦਾ ਹੈ, ਉਹ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਬਣਾਈ ਸਕਰੀਨਿੰਗ ਕਮੇਟੀ ਅੱਗੇ ਪੇਸ਼ ਹੋ ਕੇ ਅਪੀਲ ਕਰ ਸਕਦਾ ਹੈ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News