ਚੋਣ ਕਮਿਸ਼ਨ ਵਲੋਂ ਜਲੰਧਰ ਦੇ 2 ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਤਬਦੀਲ

04/24/2019 1:39:04 AM

ਚੰਡੀਗੜ੍ਹ,(ਭੁੱਲਰ) : ਚੋਣ ਕਮਿਸ਼ਨ ਨੇ ਡਿਊਟੀ 'ਚ ਲਾਪ੍ਰਵਾਹੀ ਵਰਤਣ ਦੇ ਦੋਸ਼ਾਂ ਦਾ ਸਖ਼ਤ ਨੋਟਿਸ ਲੈਂਦਿਆਂ ਜਲੰਧਰ 'ਚ ਤਾਇਨਾਤ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ 2 ਵੱਡੇ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਦੇ ਤਬਾਦਲੇ ਕਰ ਦਿੱਤੇ ਹਨ। ਇਨ੍ਹਾਂ ਅਧਿਕਾਰੀਆ ਦੀ ਟੀਮ 'ਚ ਤਾਇਨਾਤ ਹੋਰ ਮੈਂਬਰਾਂ ਖਿਲਾਫ਼ ਵੀ ਚੋਣ ਜ਼ਾਬਤੇ ਦੇ ਨਿਯਮਾਂ ਦੇ ਉਲੰਘਣ ਦੇ ਦੋਸ਼ 'ਚ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਲੰਧਰ ਦੇ ਡਿਪਟੀ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਜਸਪਿੰਦਰ ਸਿੰਘ ਤੇ ਜਲੰਧਰ-2 ਦੀ ਅਸਿਸਟੈਂਟ ਐਕਸਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਰਾਜਵਿੰਦਰ ਕੌਰ ਦਾ ਤਬਾਦਲਾ ਕੀਤਾ ਗਿਆ ਹੈ।


Related News