19 ਸਾਲਾ ਨੌਜਵਾਨ ਦੀ ਹੋਈ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ

01/26/2021 2:35:38 PM

ਮਮਦੋਟ (ਸ਼ਰਮਾ): ਅੱਜ ਸਵੇਰੇ ਕਰੀਬ 10 ਵਜੇ ਮਮਦੋਟ ਹਿਠਾੜ (ਸਾਹਨ ਕੇ) ਇੱਕ 19 ਸਾਲਾ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਾਹਨ ਕੇ (ਮਮਦੋਟ ਹਿਠਾੜ) ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੇ ਮੁੰਡੇ ਅਸ਼ਨ ਸਿੰਘ 19 ਸਾਲਾ ਦੀ ਅੱਜ ਸਵੇਰੇ 10 ਵਜੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਸ ਦੁਖ਼ਦਾਈ ਖ਼ਬਰ ਨਾਲ ਇਲਾਕੇ ਵਿਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਐੱਸ.ਐੱਚ.ਓ. ਮਮਦੋਟ ਬੀਰਬਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਫਿਰੋਜ਼ਪੁਰ ਭੇਜ ਦਿੱਤਾ ਗਿਆ ਹੈ ਅਤੇ ਤਫਤੀਸ਼ ਜਾਰੀ ਹੈ। 


Shyna

Content Editor

Related News