ਬਿਜਲੀ ਦੇ ਸ਼ਾਰਟ ਸਰਕਟ ਨਾਲ ਬਰਗਰ ਹਟ ਨੂੰ ਲੱਗੀ ਅੱਗ

01/29/2021 1:02:24 PM

ਧਰਮਕੋਟ (ਸਤੀਸ਼): ਅੱਜ ਸਵੇਰੇ 9.30 ਵਜੇ ਦੇ ਕਰੀਬ ਸਥਾਨਕ ਸ਼ਹਿਰ ਦੇ ਮੁਖੀਜਾ ਗੇਟ ਕੋਲ ਨਵੇਂ ਖੁੱਲ੍ਹੇ ਬਰਗਰ ਹਟ ਨੂੰ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਸਾਰੀ ਦੁਕਾਨ ਸੜ ਕੇ ਸੁਆਹ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਗੁਰਦੀਪ ਸਿੰਘ ਸੈਣੀ ਡੀ.ਐਸ.ਪੀ. ਹੈਡਕੁਆਟਰ, ਗੁਲਜਿੰਦਰਪਾਲ ਸਿੰਘ ਸੇਖੋਂ ਥਾਣਾ ਮੁਖੀ ਧਰਮਕੋਟ, ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਤੁਰੰਤ ਘਟਨਾ ਵਾਲੀ ਥਾਂ ਤੇ ਪਹੁੰਚੇ। 

ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ। ਉਸ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਬਰਗਰ ਹਟ ਦੇ ਮਨੈਜਰ ਸੁਰਜੀਤ ਕੁਮਾਰ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਅੱਗ ਨੇ ਤੁਰੰਤ ਹੀ ਸਾਰੀ ਦੁਕਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਉਥੇ ਹੀ ਹਾਜ਼ਰ ਲੋਕਾਂ ਨੇ ਦੱਸਿਆ ਕਿ ਇਸ ਦੁਕਾਨ ਨੂੰ  ਖੁੱਲ੍ਹੇ ਅਜੇ ਥੋੜਾ ਸਮਾਂ ਹੀ ਹੋਇਆ ਸੀ ਕਿ ਅੱਗ ਲੱਗਣ ਕਾਰਨ ਦੁਕਾਨ ਦਾ ਭਾਰੀ ਨੁਕਸਾਨ ਹੋ ਗਿਆ।

Shyna

This news is Content Editor Shyna