ਬਿਜਲੀ ਬੋਰਡ ਦਫਤਰ ਤੇ ਤਾਲੇ ਤੋੜ ਕੇ ਚੋਰ ਕਰੀਬ ਪੌਣੇ 3 ਲੱਖ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ

Sunday, Feb 04, 2024 - 04:54 PM (IST)

ਬਿਜਲੀ ਬੋਰਡ ਦਫਤਰ ਤੇ ਤਾਲੇ ਤੋੜ ਕੇ ਚੋਰ ਕਰੀਬ ਪੌਣੇ 3 ਲੱਖ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਕਸਬਾ ਫਿਰੋਜ਼ਸ਼ਾਹ ਵਿਖੇ ਚੋਰਾਂ ਨੇ ਬਿਜਲੀ ਬੋਰਡ ਦੇ ਦਫ਼ਤਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਇਸ ਘਟਨਾ ਸਬੰਧੀ ਥਾਣਾ ਘੱਲ ਖੁਰਦ ਦੀ ਪੁਲਸ ਨੇ ਪਾਵਰਕਾਮ ਵਿਭਾਗ ਦੇ ਸਹਾਇਕ ਇੰਜੀਨੀਅਰ/ਆਪਰੇਸ਼ਨ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਚ.ਸੀ ਬਲਦੇਵ ਸਿੰਘ ਨੇ ਦੱਸਿਆ ਕਿ ਸਹਾਇਕ ਇੰਜੀਨੀਅਰ ਵੱਲੋਂ ਪੁਲਸ ਨੂੰ ਦਿੱਤੇ ਗਏ ਲਿਖਤੀ ਪੱਤਰ ਵਿਚ ਦੱਸਿਆ ਗਿਆ ਹੈ ਕਿ ਸਬ-ਡਵੀਜ਼ਨ ਫਿਰੋਜ਼ਸ਼ਾਹ ਦੇ ਦਫ਼ਤਰ ਦੇ ਅਹਾਤੇ ਦੇ ਤਾਲੇ ਤੋੜ ਕੇ ਅਣਪਛਾਤੇ ਚੋਰ ਕਰੀਬ ਪੌਣੇ ਤਿੰਨ ਲੱਖ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ ਹਨ।


author

Gurminder Singh

Content Editor

Related News