ਬਿਜਲੀ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦਾ ਸੱਦਾ

Wednesday, Sep 14, 2022 - 05:48 PM (IST)

ਬਿਜਲੀ ਮੰਤਰੀ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਦਾ ਸੱਦਾ

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਡਿਵੈਲਪਰਾਂ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ। ਬਿਜਲੀ ਮੰਤਰੀ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਸੀ.ਆਰ.ਈ.ਡੀ.ਏ.ਆਈ., ਪੀ.ਸੀ.ਪੀ.ਡੀ.ਏ. ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ। ਇਸ ਕਮੇਟੀ ’ਚ ਮੁੱਦਿਆਂ ਦੇ ਹੱਲ ਲਈ ਪੀ.ਐੱਸ.ਪੀ.ਸੀ.ਐੱਲ., ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਸੀ.ਆਰ.ਈ.ਡੀ.ਏ., ਪੀ.ਡੀ.ਪੀ.ਸੀ.ਐੱਲ. ਅਤੇ ਪੰਜਾਬ ਭਰ ਦੀਆਂ ਹੋਰ ਡਿਵੈਲਪਰ/ਖਪਤਕਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)

ਮੀਟਿੰਗ ਵਿੱਚ ਸਕੱਤਰ ਬਿਜਲੀ, ਸੀ.ਐੱਮ.ਡੀ., ਪੀ.ਐੱਸ.ਪੀ.ਸੀ.ਐੱਲ., ਸੀ.ਏ./ਗਮਾਡਾ, ਏ.ਸੀ.ਏ. ਪੁੱਡਾ, ਡਾਇਰੈਕਟਰ/ਵਪਾਰਕ, ਪੀ.ਐੱਸ.ਪੀ.ਸੀ.ਐੱਲ., ਡਾਇਰੈਕਟਰ/ਵੰਡ, ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਪੀ.ਸੀ.ਐੱਲ, ਗਮਾਡਾ, ਪੁੱਡਾ, ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।


author

rajwinder kaur

Content Editor

Related News