ਮੁੱਦਾ ਪੀ.ਏ.ਯੂ. ਮੁਲਾਜ਼ਮਾਂ ਦੀਆਂ ਮੰਗਾਂ ਦਾ, ਮਰਨ ਵਰਤ ''ਤੇ ਬੈਠੇ ਪੋਟਾ ਪ੍ਰਧਾਨ

12/09/2020 4:36:50 PM

ਲੁਧਿਆਣਾ (ਸਲੂਜਾ): ਲਗਭਗ ਦੋ ਮਹੀਨਿਆਂ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਅਤੇ ਟੀਚਰਜ਼ ਐਸੋਸੀਏਸ਼ਨ ਪੋਟਾ ਵਲੋਂ ਅੰਦੋਲਨ ਕੀਤਾ ਜਾ ਰਿਹਾ ਪਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅਣਗੌਲਿਆ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੀ.ਏ. ਯੂ. ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ.ਹਰਮੀਤ ਸਿੰਘ ਕਿੰਗਰਾ ਨੇ ਮਰਨ ਵਰਤ ਤੇ ਬੈਠਣ ਦਾ ਐਲਾਨ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਗਾਂ ਨੂੰ ਲੈ ਕੇ ਪੀ.ਏ.ਯੂ. ਇੰਪਲਾਈਜ਼ ਯੂਨੀਅਨ ਦੇ ਨਾਲ ਮਿਲ ਕੇ ਅੰਦੋਲਨ ਕੀਤਾ ਜਾ ਰਿਹਾ ਬਿਲਕੁਲ ਵਾਜਬ ਹੈ ਪਰ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਅਪਣਾਏ ਜਾ ਰਹੇ ਅੜੀਅਲ ਰਵੱਈਏ ਕਾਰਨ ਮੁਲਾਜ਼ਮਾਂ 'ਚ ਰੋਸ ਪਾਇਆ ਜਾ ਰਿਹਾ ਹੈ। ਪੋਟਾ ਨੇ ਪੀ.ਏ.ਯੂ. ਦੇ ਉਪ ਕੁਲਪਤੀ ਡਾ.ਬਲਦੇਵ ਸਿੰਘ ਢਿੱਲੋਂ ਨੂੰ ਅਪੀਲ ਕੀਤੀ ਕਿ ਉਹ ਕਿਸਾਨੀ ਅੰਦੋਲਨ ਦੇ ਸਮਰਥਨ 'ਚ ਕਿਉਂ ਨਹੀਂ ਆਪਣਾ ਪਦਮਸ੍ਰੀ ਐਵਾਰਡ ਵਾਪਸ ਕਰ ਦਿੰਦੇ। ਕਿੰਗਰਾ ਨੇ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਮਰਨ ਵਰਤ ਤੇ ਬੈਠੇ ਰਹਿਣਗੇ।

Shyna

This news is Content Editor Shyna