ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ

12/12/2018 2:44:02 PM

ਲੁਧਿਆਣਾ (ਨਰਿੰਦਰ) - ਬਠਿੰਡਾ 'ਚ ਇਕ ਨਿਜੀ ਕੰਪਨੀ ਦੀ ਬੱਸ ਵਲੋਂ ਸਵਾਰੀਆਂ ਬਿਠਾਉਣ ਨੂੰ ਲੈ ਕੇ ਪੰਜਾਬ ਰੋਡਵੇਜ਼ ਬੱਸ ਕਰਮਚਾਰੀਆਂ ਨਾਲ ਕੁੱਟ-ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੇ ਖਿਲਾਫ ਪੰਜਾਬ ਰੋਡਵੇਜ਼/ਪਨਬਸ ਕਰਮਚਾਰੀ ਯੂਨੀਅਨ ਨੇ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਮਾਮਲੇ ਦੇ ਸਬੰਧ 'ਚ ਲੁਧਿਆਣਾ ਸਥਿਤ ਪੰਜਾਬ ਰੋਡਵੇਜ਼ ਦੇ ਬੱਸ ਡਿਪੂਆਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਸਿਆਸੀ ਪਰਿਵਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। 

ਇਸ ਮੌਕੇ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀਆਂ ਬੱਸਾਂ ਲੁਧਿਆਣੇ ਤੋਂ ਗੰਗਾਨਗਰ ਜਾਂਦੀਆਂ ਹਨ, ਜਿੰਨਾਂ ਦਾ ਸਮਾਂ ਬਠਿੰਡਾ 'ਚ ਇਕ ਨਿਜੀ ਕੰਪਨੀ ਦੀ ਬੱਸ ਨਾਲ ਮਿਲਦਾ ਹੈ। ਨਿਜੀ ਕੰਪਨੀ ਦੀ ਬੱਸ ਦੇ ਵਿਅਕਤੀਆਂ ਨੇ ਉਨ੍ਹਾਂ ਨਾਲ ਸਵਾਰਿਆਂ ਨੂੰ ਲੈ ਕੇ ਲੜਾਈ-ਝਗੜਾ ਕੀਤਾ ਅਤੇ ਉਨ੍ਹਾਂ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ। ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਲੁਧਿਆਣਾ ਦੇ ਨਾਲ-ਨਾਲ ਪੰਜਾਬ ਦੇ ਸਾਰੇ ਡਿਪੂ ਬੰਦ ਕਰ ਦੇਣਗੇ।


rajwinder kaur

Content Editor

Related News