ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਵਲੋਂ ਭੁੱਖ ਹੜਤਾਲ ਜਾਰੀ

09/22/2020 12:08:41 PM

ਬਠਿੰਡਾ (ਕੁਨਾਲ ਬਾਂਸਲ): ਮੁਲਾਜ਼ਮ ਜਥੇਬੰਦੀਆਂ ਦੀ ਭੁੱਖ ਹੜਤਾਲ ਪ੍ਰਦਰਸ਼ਨ ਦੌਰਾਨ ਅੱਜ 7ਵੇਂ ਦਿਨ ਵੀ ਬਠਿੰਡਾ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਜਾਰੀ ਰਹੀ ਜੋ 30 ਸਤੰਬਰ ਤੱਕ ਅੱਗੇ ਵੀ ਪੂਰੇ ਪੰਜਾਬ ਭਰ 'ਚ ਇਸ ਤਰ੍ਹਾਂ ਜਾਰੀ ਰਹੇਗੀ।

ਇਹ ਵੀ ਪੜ੍ਹੋ: ਭਵਾਨੀਗੜ੍ਹ 'ਚ ਵੱਡੀ ਵਾਰਦਾਤ: ਪੈਟਰੋਲ ਪੰਪ ਦੇ ਚੌਕੀਦਾਰ ਦਾ ਬੇਰਹਿਮੀ ਨਾਲ ਕਤਲ

PunjabKesari

ਪ੍ਰਦਰਸ਼ਨਕਾਰੀਆਂ ਮੁਲਾਜ਼ਮਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਪੰਜਾਬ 'ਚ 4 ਸਾਲ ਬੀਤਣ ਵਾਲੇ ਹਨ ਪਰ ਹੁਣ ਤੱਕ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਜਥੇਬੰਦੀਆਂ ਦੀ ਪੇ-ਕਮਿਸ਼ਨ, ਡੀ.ਕਿਸ਼ਤਾਂ, ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀਆਂ ਮੰਗਾਂ 'ਤੇ ਕੋਈ ਸੁਣਵਾਈ ਨਹੀਂ ਕੀਤੀ ਗਈ, ਜਿਸ ਦੇ ਬਾਅਦ ਮਜ਼ਬੂਰਨ ਸੜਕਾਂ 'ਤੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ, ਜਦੋਂ ਤੱਕ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰੇਗੀ ਤਾਂ ਪੰਜਾਬ 'ਚ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਆਉਣ ਵਾਲੇ ਦਿਨਾਂ 'ਚ ਮੁਲਾਜ਼ਮ ਜਥੇਬੰਦੀਆਂ ਵਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਜੇਲ ਭਰੋ ਅੰਦੋਲਨ ਸ਼ੁਰੂ ਕੀਤੇ ਜਾਣਗੇ। 


Shyna

Content Editor

Related News