ਅਧਿਕਾਰੀ ਤੇ ਕਰਮਚਾਰੀ ਲੋਕਾਂ ਨੂੰ ਸੌ ਫ਼ੀਸਦੀ ਸੇਵਾਵਾਂ ਦੇਣੀਆਂ ਯਕੀਨੀ ਬਣਾਉਣ : ਕੁਲਵੰਤ ਪੰਡੋਰੀ

03/17/2022 4:06:42 PM

ਸੰਦੌੜ (ਰਿਖੀ) : ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਦੂਸਰੀ ਵਾਰ ਵਿਧਾਇਕ ਬਣੇ ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦਾ ਦੌਰਾ ਕਰਨ ਉਪਰੰਤ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਇਕ ਨਵਾਂ ਬਦਲਾਅ ਲਿਆਏਗੀ ਕਿਉਂਕਿ ਲੋਕਾਂ ਨੇ ਜਿਸ ਉਮੀਦ ਨਾਲ 'ਆਪ' ਨੂੰ ਵੱਡਾ ਸਮਰਥਨ ਦਿੱਤਾ ਹੈ, ਉਹ ਉਮੀਦ ਟੁੱਟਣ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਨਾਭਾ ਦੇ ਵਿਧਾਇਕ ਦੇਵ ਮਾਨ ਸਾਈਕਲ 'ਤੇ ਪਹੁੰਚੇ ਵਿਧਾਨ ਸਭਾ

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜ਼ਿਆਦਾਤਰ ਕੰਮ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਹੀ ਪੈਂਦੇ ਹਨ ਤੇ ਉਨ੍ਹਾਂ ਹਲਕੇ ਦੇ ਸਮੂਹ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਹੈ ਕਿ ਉਹ ਸਮੇਂ ਸਿਰ ਆਪਣੀ ਡਿਊਟੀ 'ਤੇ ਹਾਜ਼ਰ ਹੋਣ ਤਾਂ ਜੋ ਲੋਕਾਂ ਨੂੰ ਵਧੀਆ ਸੇਵਾਵਾਂ ਦਿੱਤੀਆਂ ਜਾ ਸਕਣ। ਦਫ਼ਤਰ ਕਰਮਚਾਰੀ ਇਹ ਯਕੀਨੀ ਬਣਾਉਣ ਕਿ ਆਪਣੇ ਕੰਮ ਲਈ ਦੂਰ-ਦੁਰਾਡਿਓਂ ਚੱਲ ਕੇ ਆਉਣ ਵਾਲੇ ਲੋਕਾਂ ਨੂੰ ਨਿਰਾਸ਼ ਹੋ ਕੇ ਵਾਪਸ ਨਾ ਪਰਤਣਾ ਪਵੇ। ਉਨ੍ਹਾਂ ਕਿਹਾ ਕਿ ਉਹ ਖੁਦ ਵੀ  ਸਮੇਂ-ਸਮੇਂ 'ਤੇ ਦਫ਼ਤਰਾਂ ਵਿੱਚ ਜਾ ਕੇ ਸਮੱਸਿਆਵਾਂ ਸੁਣਦੇ ਰਹਿਣਗੇ ਅਤੇ ਸਰਕਾਰੀ ਪੱਧਰ 'ਤੇ ਹੱਲ ਕੀਤੀਆਂ ਜਾਣ ਵਾਲੀਆਂ ਸਮੱਸਿਆਵਾਂ ਨੂੰ ਜ਼ਰੂਰ ਹੱਲ ਕਰਨਗੇ।

ਇਹ ਵੀ ਪੜ੍ਹੋ : ਨਵੇਂ ਪ੍ਰਧਾਨ ਦੀ ਤਲਾਸ਼ 'ਚ ਕਾਂਗਰਸ, ਕੀ ਹੋਵੇਗਾ ਸਿੱਧੂ ਦਾ ਭਵਿੱਖ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Harnek Seechewal

Content Editor

Related News