ਸ਼੍ਰੀ ਹਨੂਮਾਨ ਜੀ ਦੀ 41 ਫੁੱਟ ਉਚੀ ਵਿਸ਼ਾਲ ਮੂਰਤੀ ਦੀ ਸਥਾਪਨਾ ਮੌਕੇ ਲਾਭ ਸਿੰਘ ਉਗੋਕੇ ਹੋਏ ਨਤਮਸਤਕ

04/16/2022 2:29:02 PM

ਤਪਾ ਮੰਡੀ  (ਮੇਸ਼ੀ,ਹਰੀਸ਼) : ਸਥਾਨਕ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਦਰਾਜ ਰੋਡ ਵਿਖੇ ਸਮੂਹ ਨਗਰ ਵਾਸੀਆਂ ਅਤੇ ਸ੍ਰੀ ਸੱਤਿਆ ਸਾਈਂ ਸੇਵਾ ਸੰਮਤੀ ਦੇ ਸਹਿਯੋਗ ਨਾਲ ਸ੍ਰੀ ਹਨੂਮਾਨ ਜੀ ਦੀ  41 ਫੁੱਟ ਉਚੀ ਵਿਸ਼ਾਲ ਮੂਰਤੀ ਦੀ ਸਥਾਪਨਾ ਕੀਤੀ ਗਈ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗਕੇ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰ ਕੇ ਨਤਮਸਤਕ ਹੋਏ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਮੰਦਰ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਰਮਾਇਣ ਪਾਠ ਜੀ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਹਨੂੰਮਾਨ ਜੀ ਦਾ ਗੁਣਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 

ਇਹ ਵੀ ਪੜ੍ਹੋ : ਘਰ ’ਚ ਦਾਖ਼ਲ ਹੋਏ ਪ੍ਰੇਮੀ ਨੇ ਘਰਵਾਲੇ ਸਾਹਮਣੇ ਪ੍ਰੇਮਿਕਾ ’ਤੇ ਕੀਤਾ ਜਾਨਲੇਵਾ ਹਮਲਾ, ਜਾਣੋ ਕੀ ਹੈ ਮਾਮਲਾ

ਇਸ ਮੌਕੇ ਪੰਚਮੁਖੀ ਮੰਦਰ ਦੇ ਪ੍ਰਬੰਧਕਾਂ ਵੱਲੋਂ ਹਲਕਾ ਵਿਧਾਇਕ ਅਤੇ ਸ਼ਹਿਰ ਦੇ ਮੋਹਤਬਰਾਂ ਨੂੰ ਧਾਰਮਿਕ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਵਿਧਾਇਕ ਲਾਭ ਸਿੰਘ ਉੱਗਕੇ ਨੇ ਹਨੂੰਮਾਨ ਜਯੰਤੀ ਦੀ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਮੰਦਰ ਦੇ ਪ੍ਰਬੰਧਕਾਂ ਵੱਲੋਂ ਬਹੁਤ ਹੀ ਵੱਡਾ ਉਪਰਾਲਾ ਹੈ ਜੋ ਕਿ ਸ਼ਲਾਘਾਯੋਗ ਕਦਮ ਹੈ। ਸਮਾਗਮ ਦੇ ਅੰਤ ’ਚ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਮੰਦਰ ਦੇ ਪੁਜਾਰੀ ਸ਼ਾਸਤਰੀ ਤਰੁਨ ਮਿਸ਼ਰਾ ਵਰਿੰਦਾਵਨ ਵਾਲੇ ,ਰਾਮਲਾਲ ਠੇਕੇਦਾਰ ਗਿਰਧਾਰੀ ਲਾਲ ਮਿੱਤਲ 'ਹਰੀਸ਼ ਕੁਮਾਰ ਗੋਸ਼ਾ, ਕੌਂਸਲਰ ਧਰਮਪਾਲ ਸ਼ਰਮਾ, ਮਨੀਸ਼ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ  ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News