ਸਾਬਕਾ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਬਜਟ ਦੀ ਨਿੰਦਾ

Monday, Mar 13, 2023 - 04:25 PM (IST)

ਸਾਬਕਾ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਬਜਟ ਦੀ ਨਿੰਦਾ

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਵਿਚ ਪੰਜਾਬ ਦੇ ਮੁਲਾਜ਼ਮ ਵਰਗ ਨੂੰ ਅਣਦੇਖਿਆ ਕਰਨ 'ਤੇ ਪੰਜਾਬ ਦੇ  ਮੁਲਾਜ਼ਮ ਅਤੇ ਪੈਨਸ਼ਨਰਜ ਇਸ ਬਜਟ ਤੋਂ ਪੂਰੀ ਤਰਾਂ ਨਿਰਾਸ਼ ਹਨ। ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸਾਬਕਾ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ ਅਤੇ ਸਾਬਕਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਇਲਜ਼ਾਮ ਲਾਇਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਜੁਬਾਨੀ ਜਮਾਂ ਖਰਚ ਦੇ ਰਾਹੀਂ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਾਲ 2016 ਤੋਂ  ਮੁਲਾਜ਼ਮਾਂ ਅਤੇ ਪੈਨਸ਼ਨਰਜ ਦੇ ਮਹਿੰਗਾਈ ਭੱਤੇ ਦੇ ਬਕਾਏ ਅਤੇ ਪੇਅ ਸਕੇਲਾਂ ਦੀ ਸੁਧਾਈ ਲਈ ਕੋਈ ਬਜਟ ਤਜਵੀਜ ਨਾ ਰੱਖਣ ਤੋਂ ਸਾਫ਼ ਜ਼ਾਹਰ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੋਈ ਹਮਦਰਦੀ ਨਹੀਂ ਹੈ। ਦੂਜੇ ਪਾਸੇ ਬਜਟ ਵਿਚ ਸਬਸਿਡੀਆਂ ਦੇ ਕੀਤੇ ਐਲਾਨ ਸਰਕਾਰੀ ਅਦਾਰਿਆਂ ਨੂੰ ਤਬਾਹ ਕਰਨ ਵਾਲੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਤੋਂ 86 ਲੱਖ ਦਾ ਸੋਨਾ ਬਰਾਮਦ, ਸ਼ਾਰਜ਼ਾਹ ਤੋਂ ਆਏ ਯਾਤਰੀ ਦੀ ਚਲਾਕੀ ਕਰੇਗੀ ਹੈਰਾਨ

ਪੰਜਾਬ ਦੇ ਲੋਕਾਂ ਦੇ ਮੰਗਾਂ ਮਸਲਿਆਂ ਨੂੰ ਪਾਸੇ ਕਰਕੇ ਦੂਜੇ ਸੂਬਿਆਂ ਵਿਚ ਬੇਲੋੜੇ ਪ੍ਰਚਾਰ ਤੇ ਸੈਕੜੇਂ ਕਰੋੜ ਰੁਪਏ ਬਰਬਾਦ ਕੀਤੇ ਜਾ ਰਹੇ ਹਨ, ਪਰ ਲੋਕਾਂ ਦੇ ਹੱਕੀ ਮੰਗਾਂ ਤੋਂ ਮੂੰਹ ਮੋੜਿਆ ਜਾ ਰਿਹਾ ਹੈ। ਇਹ ਅਤਿਨਿੰਦਣਯੋਗ ਵਰਤਾਰਾ ਹੈ। ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ.ਏ ਜਾਰੀ ਕਰਨ, ਭੱਤਿਆਂ ਦੀ ਬਕਾਇਆ ਅਦਾਇਗੀ ਨਾ ਕੀਤੀ ਤਾਂ ਪੰਜਾਬ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ  ਸਰਕਾਰ ਨੂੰ ਅਰਸ਼ ਤੋਂ ਫਰਸ਼ 'ਤੇ ਲਿਆਉਣਗੇ।

ਇਹ ਵੀ ਪੜ੍ਹੋ- ਮਾਮੂਲੀ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਨੌਜਵਾਨ ਦੇ ਸਿਰ ’ਚ ਗੋਲ਼ੀਆਂ ਮਾਰ ਕੇ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Anuradha

Content Editor

Related News