ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ’ਚ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ

04/04/2022 9:22:45 PM

ਮਾਲੇਰਕੋਟਲਾ (ਭੁਪੇਸ਼) : ਜ਼ਿਲ੍ਹਾ ਮੈਜਿਸਟ੍ਰੇਟ ਮਾਧਵੀ ਕਟਾਰੀਆ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ’ਚ ਆਮ ਲੋਕਾਂ ਦੇ ਇਕੱਠੇ ਹੋਣ ’ਤੇ 7 ਤੋਂ 28 ਅਪ੍ਰੈਲ 2022 ਤੱਕ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਰੋਕ ਲਗਾਈ ਹੈ। ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਅੰਦਰ 200 ਮੀਟਰ ਦੇ ਘੇਰੇ ’ਚ ਸਿਰਫ਼ ਪੇਪਰ ਦੇਣ ਵਾਲੇ ਵਿਦਿਆਰਥੀਆਂ ਅਤੇ ਪੇਪਰ ਲੈਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹੀ ਦਾਖਲ ਹੋਣ ਦੀ ਮਨਜ਼ੂਰੀ ਹੋਵੇਗੀ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਇਸ ਤੋਂ ਇਲਾਵਾ ਆਮ ਲੋਕਾਂ ਨੂੰ ਪ੍ਰੀਖਿਆ ਕੇਂਦਰਾਂ ਦੇ ਘੇਰੇ ’ਚ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਹਥਿਆਰ ਸੋਟੀ, ਲਾਠੀ ਵਗ਼ੈਰਾ/ਅਸਲਾ ਚੁੱਕਣ ’ਤੇ ਵੀ ਮਨਾਹੀ ਹੋਵੇਗੀ। ਇਹ ਹੁਕਮ ਪੁਲਸ, ਹੋਮਗਾਰਡ, ਸੀ. ਆਰ. ਪੀ. ਐੱਫ. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ’ਤੇ ਲਾਗੂ ਨਹੀਂ ਹੋਣਗੇ।

ਇਹ ਵੀ ਪੜ੍ਹੋ : ਬਦਲੀਆਂ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਦੂਜੇ ਦਿਨ ਵੀ ਡਟੇ ਰਹੇ ETT ਅਧਿਆਪਕ


Anuradha

Content Editor

Related News