ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਧਾਰਾ 144 ਲਾਗੂ

04/21/2022 6:22:42 PM

ਮੋਗਾ (ਗੋਪੀ ਰਾਊਕੇ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ, 12ਵੀਂ ਸ਼੍ਰੇਣੀ ਟਰਮ-2 ਅਪ੍ਰੈਲ/ਮਈ 2022 ਸਾਲਾਨਾ ਪ੍ਰੀਖਿਆਵਾਂ 22 ਅਪ੍ਰੈਲ ਤੋਂ 23 ਮਈ ਤੱਕ ਸਵੇਰ ਤੇ ਸ਼ਾਮ ਦੇ ਸੈਸ਼ਨ 'ਚ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਹਰਚਰਨ ਸਿੰਘ ਨੇ ਦੱਸਿਆ ਕਿ ਧਾਰਾ 144 ਸੀ. ਆਰ. ਪੀ. ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੋਰਡ ਵੱਲੋਂ ਜ਼ਿਲ੍ਹਾ ਮੋਗਾ 'ਚ ਬਣਾਏ ਗਏ ਸਾਰੇ 105 ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 22 ਅਪ੍ਰੈਲ ਤੋਂ 23 ਮਈ 2022 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਛੇੜਛਾੜ ਦੇ ਦੋਸ਼ ਲਗਾ ਵਿਦਿਆਰਥਣਾਂ ਤੇ ਪਿੰਡ ਵਾਸੀਆਂ ਨੇ ਕੁੱਟਿਆ ਨੌਜਵਾਨ (ਵੀਡੀਓ)


Anuradha

Content Editor

Related News