ਫਿੱਟਨੈੱਸ ਸੈਂਟਰ ਦੀ ਆੜ ’ਚ ਜਿਸਮਫਰੋਸ਼ੀ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Tuesday, Oct 03, 2023 - 06:50 PM (IST)

ਫਿੱਟਨੈੱਸ ਸੈਂਟਰ ਦੀ ਆੜ ’ਚ ਜਿਸਮਫਰੋਸ਼ੀ ਦਾ ਧੰਦਾ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਖਰੜ (ਰਣਬੀਰ) : ਗੁਪਤ ਸੂਚਨਾ ਤਹਿਤ ਕਾਰਵਾਈ ਕਰਦਿਆਂ ਸਾਇਬਰ ਸੈੱਲ ਮੋਹਾਲੀ ਦੀ ਟੀਮ ਵਲੋਂ ਖਰੜ ਅੰਦਰ ਫਿੱਟਨੈੱਸ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ’ਚ ਸ਼ਾਮਲ ਇਕ ਅਣਪਛਾਤੇ ਸਣੇ ਦੋ ਵਿਅਕਤੀਆਂ ਖਿਲਾਫ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇੰਸਪੈਕਟਰ ਅਮਨਜੋਤ ਕੌਰ ਦੀ ਅਗਵਾਈ ਹੇਠ ਸ਼ੱਕੀ ਵਾਹਨਾਂ ਸਣੇ ਗਲਤ ਅਨਸਰਾਂ ’ਤੇ ਨਜ਼ਰ ਰੱਖਣ ਦੇ ਇਰਾਦੇ ਨਾਲ ਪੁਲਸ ਪਾਰਟੀ ਬੱਸ ਅੱਡਾ ਖਰੜ ਵਿਖੇ ਮੌਜੂਦ ਸੀ।

ਇਹ ਵੀ ਪੜ੍ਹੋ : ਕਰਨਾਲ ਤੋਂ ਆਇਆ ਸਾਢੇ 3 ਸਾਲ ਦਾ ਟੌਮੀ ਕਰੇਗਾ ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਸੁਰੱਖਿਆ

ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਚੰਡੀਗੜ੍ਹ ਦਾ ਰਹਿਣ ਵਾਲਾ ਆਤਿਸ਼ ਨਾਂ ਦਾ ਵਿਅਕਤੀ ਫਿਊਜ਼ਨ ਫਿੱਟਨੈੱਸ ਸੈਂਟਰ ਨਿੱਜਰ ਰੋਡ ਖਰੜ ’ਤੇ ਆਪਣੇ ਸਾਥੀਆਂ ਨਾਲ ਮਿਲ ਕੇ ਹਾਲਾਤ ਦਾ ਸ਼ਿਕਾਰ ਬੇਵਸ ਲੜਕੀਆਂ/ਔਰਤਾਂ ਨੂੰ ਪੈਸੇ ਦਾ ਲਾਲਚ ਦੇ ਕੇ ਦੇਹ ਵਪਾਰ ਦਾ ਧੰਦਾ ਕਰਵਾਉਂਦਾ ਹੈ। ਛਾਪੇਮਾਰੀ ਕਰਨ ’ਤੇ ਉਥੋਂ ਮੁੱਖ ਦੋਸ਼ੀ ਸਣੇ ਔਰਤਾਂ/ਲੜਕੀਆਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਪੁਖਤਾ ਜਾਣਕਾਰੀ ਤਹਿਤ ਕਾਰਵਾਈ ਕਰਦਿਆਂ ਪੁਲਸ ਵਲੋਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ‌

ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News