ਵਹੀਕਲ ਚੋਰ ਗਿਰੋਹ ਦਾ ਪਰਦਾਫਾਸ਼, 4 ਮੋਟਰਸਾਈਕਲ ਬਰਾਮਦ

12/12/2019 9:07:35 PM

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਵਹੀਕਲ ਚੋਰ ਗਿਰੋਹ ਦਾ ਪਰਦਾਫਾਸ਼ ਕਰ ਕੇ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 4 ਮੋਟਰਸਾਈਕਲ ਬਰਾਮਦ ਕਰ ਲਏ ਗਏ। ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੂੰ ਮੁਖਬਰੀ ਮਿਲਣ ’ਤੇ ਉਨ੍ਹਾਂ ਵੱਲੋਂ ਕੀਤੀ ਕਾਰਵਾਈ ਤਹਿਤ ਸਾਗਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਬੀਰ ਨਗਰ ਮਾਨਸਾ, ਬੌਬੀ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਾਨਸਾ, ਪ੍ਰਿੰਸ ਕੁਮਾਰ ਪੁੱਤਰ ਹੇਮ ਰਾਜ ਵਾਸੀ ਮਾਨਸਾ, ਅਕਾਸ਼ ਕੁਮਾਰ ਪੁੱਤਰ ਸ਼ਿਵ ਚਰਨ ਵਾਸੀ ਮਾਨਸਾ ਅਤੇ ਘਨੱਈਆ ਵਾਸੀ ਮਾਨਸਾ ਨੂੰ ਕਾਬੂ ਕਰ ਕੇ ਉਨ੍ਹਾਂ ਵਿਰੁੱਧ ਚੋੋਰੀ ਦਾ ਮੁਕੱਦਮਾ ਦਰਜ ਕਰਵਾ ਕੇ ਉਨ੍ਹਾਂ ਕੋਲੋਂ 4 ਮੋੋਟਰਸਾਈਕਲਾਂ ਦੀ ਬਰਾਮਦਗੀ ਕਰਾਉਣ ’ਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ’ਚੋਂ ਪ੍ਰਿੰਸ ਕੁਮਾਰ, ਅਕਾਸ਼ ਕੁਮਾਰ ਅਤੇ ਘਨੱਈਆ ਕੁਮਾਰ ਨਾਬਾਲਗ ਹੋਣ ਦੇ ਕਾਰਣ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਸੁਧਾਰ ਘਰ ਫਰੀਦਕੋਟ ਭੇਜ ਦਿੱਤਾ ਗਿਆ ਹੈ। ਜਦੋਂ ਕਿ ਸਾਗਰ ਸਿੰਘ ਅਤੇ ਬੌਬੀ ਸਿੰਘ ਦਾ ਪੁਲਸ ਰਿਮਾਂਡ ਲੈ ਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਨ੍ਹਾਂ ਵੱਲੋਂ ਕਿੰਨੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।

Bharat Thapa

This news is Content Editor Bharat Thapa