ਕੋਰੋਨਾ ਦੇ ਵਧਦੇ ਮਾਮਲਿਆਂ ਦੌਰਾਨ ਪੰਜਾਬ ਸਿਹਤ ਵਿਭਾਗ ਨੇ ਕੇਂਦਰ ਤੋਂ ਕੀਤੀ ਖ਼ਾਸ ਮੰਗ
Thursday, Apr 06, 2023 - 04:53 PM (IST)
ਪਟਿਆਲਾ- ਜਿੱਥੇ ਸੂਬੇ 'ਚ ਕੋਵਿਡ-19 ਦੇ ਮਾਮਲਿਆਂ 'ਚ ਮੁੜ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਸੂਬੇ ਦੇ ਸਿਹਤ ਵਿਭਾਗ ਨੂੰ ਵੈਕਸੀਨ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਂਦਰ ਸਰਕਾਰ ਤੋਂ ਸਪਲਾਈ ਦੀ ਮੰਗ ਵਧਾਉਣ ਦੇ ਬਾਵਜੂਦ ਸੂਬਾ 1 ਅਪ੍ਰੈਲ ਤੋਂ ਸਪਲਾਈ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਵਿਭਾਗ ਨੇ ਪਹਿਲਾਂ ਹੀ ਲੋਕਾਂ ਨੂੰ ਕੋਵਿਡ ਦੇ ਫ਼ੈਲਣ ਦੇ ਮੱਦੇਨਜ਼ਰ ਭੀੜ ਵਾਲੀਆਂ ਥਾਵਾਂ ਤੋਂ ਬਚਣ ਅਤੇ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਹਦਾਇਤ ਕਰਨੀ ਸ਼ੁਰੂ ਕਰ ਦਿੱਤੀ ਹੈ। ਪਟਿਆਲਾ 'ਚ ਜ਼ਿਲ੍ਹਾ ਵਿਭਾਗ ਨੇ ਬੁੱਧਵਾਰ ਨੂੰ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਲਈ ਹਰ ਸਮੇਂ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਟਾਂਡਾ ਵਿਖੇ ਵਾਪਰੀ ਵੱਡੀ ਵਾਰਦਾਤ, ਪੇਟੀ 'ਚੋਂ ਮਿਲੀ ਔਰਤ ਦੀ ਲਾਸ਼
ਸੂਬੇ 'ਚ ਰੋਜ਼ਾਨਾ 40 ਤੋਂ ਵੱਧ ਨਵੇਂ ਕੇਸ ਦਰਜ ਹੋ ਰਹੇ ਹਨ। ਵਿਭਾਗ ਨੇ ਦੱਸਿਆ ਕਿ 5 ਅਪ੍ਰੈਲ ਨੂੰ ਪੰਜਾਬ 'ਚ 100 ਨਵੇਂ ਮਾਮਲੇ ਸਾਹਮਣੇ ਆਏ ਸਨ। ਇਨ੍ਹਾਂ 'ਚੋਂ ਸਭ ਤੋਂ ਵੱਧ 47 ਮਾਮਲੇ ਮੋਹਾਲੀ 'ਚ ਸਾਹਮਣੇ ਆਏ ਹਨ, ਇਸ ਤੋਂ ਬਾਅਦ ਹੁਸ਼ਿਆਰਪੁਰ ਅਤੇ ਲੁਧਿਆਣਾ 'ਚ 10-10 ਮਾਮਲੇ ਸਾਹਮਣੇ ਆਏ ਹਨ। ਇਸ ਵੇਲੇ ਸੂਬੇ 'ਚ 437 ਐਕਟਿਵ ਕੇਸ ਹਨ। ਇਸ ਦੌਰਾਨ ਪਟਿਆਲਾ 'ਚ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਨੇ ਬੁੱਧਵਾਰ ਨੂੰ ਜ਼ਿਲ੍ਹੇ 'ਚ ਚਾਰ ਨਵੇਂ ਕੇਸ ਦਰਜ ਕੀਤੇ ਹਨ, ਜਿਸ ਨਾਲ ਕੁੱਲ ਸਰਗਰਮ ਕੇਸਾਂ ਦੀ ਗਿਣਤੀ 19 ਹੋ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਭਰ ਸਕੋਗੇ ਇਟਲੀ-ਕੈਨੇਡਾ ਲਈ ਉਡਾਣ
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਸਪਤਾਲਾਂ 'ਚ ਲੋੜੀਂਦੇ ਬੈੱਡ ਸਮਰੱਥਾ ਅਤੇ ਵੈਂਟੀਲੇਟਰ ਤੋਂ ਇਲਾਵਾ ਲੋੜੀਂਦੇ ਮਾਸਕ, ਪੀਪੀਈ ਅਤੇ ਟੈਸਟਿੰਗ ਕਿੱਟਾਂ ਨਾਲ ਤਿਆਰ ਹੈ।
ਇਹ ਵੀ ਪੜ੍ਹੋ- ਮੋਗਾ: ਨਹਿਰ 'ਚੋਂ ਮਿਲੀ 22 ਸਾਲਾ ਅਣਪਛਾਤੀ ਕੁੜੀ ਦੀ ਲਾਸ਼, ਫੈਲੀ ਸਨਸਨੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।