ਫੈਕਟਰੀ ’ਚ ਕੰਮ ਕਰਦੇ ਮਜ਼ਦੂਰ ਦੀ ਮਸ਼ੀਨ ’ਚ ਆਉਣ ਕਾਰਣ ਮੌਤ
Friday, Jan 16, 2026 - 01:34 PM (IST)
ਸਾਹਨੇਵਾਲ(ਜਗਰੂਪ)- ਥਾਣਾ ਸਾਹਨੇਵਾਲ ਦੀ ਚੌਕੀ ਕੰਗਣਵਾਲ ਅਧੀਨ ਆਉਂਦੀ ਹੈਪੀ ਫੋਰਜ਼ਿੰਗ ਨਾਮ ਦੀ ਫੈਕਟਰੀ ’ਚ ਕੰਮ ਕਰ ਰਹੇ ਇਕ ਵਰਕਰ ਦੀ ਕਥਿਤ ਰੂਪ ਨਾਲ ਮਸ਼ੀਨ ’ਚ ਆਉਣ ਦੇ ਚਲਦੇ ਮੌਤ ਹੋ ਗਈ, ਜਿਸ ਦੇ ਬਾਅਦ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਫੈਕਟਰੀ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੀ ਸੂਚਨਾ ਮਿਲਦੇ ਹੀ ਇਲਾਕਾ ਏ. ਸੀ. ਪੀ. ਹਰਜਿੰਦਰ ਸਿੰਘ ਗਿੱਲ ਅਤੇ ਥਾਣਾ ਪੁਲਸ ਮੌਕੇ ’ਤੇ ਪਹੁੰਚੀ ਅਤੇ ਪ੍ਰਦਰਸ਼ਨ ਕਰ ਰਹੇ ਵਰਕਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮ੍ਰਿਤਕ ਵਰਕਰ ਦੀ ਪਛਾਣ ਰਣਜੀਤ ਸਿੰਘ (40) ਪੁੱਤਰ ਵੈਦਨਾਥ ਸਿੰਘ ਵਾਸੀ ਬਿਹਾਰ ਹਾਲ ਵਾਸੀ ਆਜ਼ਾਦ ਕਾਲੋਨੀ, ਕੰਗਣਵਾਲ ਦੇ ਰੂਪ ’ਚ ਹੋਈ ਹੈ। ਮ੍ਰਿਤਕ ਰਣਜੀਤ ਸਿੰਘ ਦੇ ਸਾਥੀ ਵਰਕਰਾਂ ਅਤੇ ਸਮਰਥਕਾਂ ਵਲੋਂ ਕੀਤੇ ਗਏ ਧਰਨੇ ਪ੍ਰਦਰਸ਼ਨ ਤੋਂ ਬਾਅਦ ਫੈਕਟਰੀ ਮਾਲਕਾਂ ਵਲੋਂ ਮ੍ਰਿਤਕ ਦੇ ਪਰਿਵਾਰ ਨੂੰ ਆਰਥਿਕ ਮਦਦ ਦਿੰਦੇ ਹੋਏ 15 ਲੱਖ ਦੀ ਮੁਆਵਜ਼ਾ ਰਾਸ਼ੀ ਦੇ 2 ਚੈੱਕ ਦਿੱਤੇ ਗਏ।
ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ
ਇਸ ਬਾਰੇ ਇੰਸਪੈਕਟਰ ਗੁਰਮੁਖ ਸਿੰਘ ਦਿਓਲ ਨੇ ਦੱਸਿਆ ਕਿ ਰਣਜੀਤ ਸਿੰਘ ਨਾਈਟ ਸ਼ਿਫਟ ਕਰ ਕੇ ਸਵੇਰੇ ਦਿਨ ਵਾਲੇ ਮਸ਼ੀਨਮੈਨ ਨੂੰ ਸੰਭਾਲ ਰਿਹਾ ਸੀ ਕਿ ਅਚਾਨਕ ਮਸ਼ੀਨ ਚੱਲ ਗਈ, ਜਿਸ ਕਾਰਨ ਮਸ਼ੀਨ ਵਿਚ ਆਉਣ ਨਾਲ ਰਣਜੀਤ ਦੀ ਮੌਤ ਹੋ ਗਈ। ਰਣਜੀਤ ਸਿੰਘ ਦੇ 3 ਬੱਚੇ 2 ਬੇਟੀਆਂ ਅਤੇ ਇਕ ਬੇਟਾ ਹੈ। ਪੁਲਸ ਨੇ ਮ੍ਰਿਤਕ ਦੇ ਭਰਾ ਰਾਜੇਸ਼ ਸਿੰਘ ਪੁੱਤਰ ਵੈਦਨਾਥ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
