ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਲਾਏ ਹਸਪਤਾਲ ''ਤੇ ਦੋਸ਼

03/18/2022 7:23:17 PM

ਪਟਿਆਲਾ (ਇੰਦਰਜੀਤ ਬਕਸ਼ੀ) : ਇਥੋਂ ਦੇ ਮੇਹਰ ਹਸਪਤਾਲ 'ਚ ਇਲਾਜ ਦੌਰਾਨ ਇਕ ਔਰਤ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਡਾਕਟਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਦੌਰਾਨ ਪੁਲਸ ਨੂੰ ਭੀੜ ਨੂੰ ਹਟਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਇਸ ਦੌਰਾਨ ਡੀ. ਐੱਸ. ਪੀ. ਮੋਹਿਤ ਅਗਰਵਾਲ ਨੇ ਕਿਹਾ ਕਿ ਡਾਕਟਰਾਂ ਅਨੁਸਾਰ ਮ੍ਰਿਤਕ ਔਰਤ ਦਾ ਪਿੱਤੇ ਦਾ ਆਪ੍ਰੇਸ਼ਨ 10 ਦਿਨ ਪਹਿਲਾਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਬਿਜਲੀ ਚੋਰੀ ਰੋਕਣ ਗਏ ਪਾਵਰਕਾਮ ਦੇ ਐੱਸ.ਡੀ.ਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

ਅੱਜ ਪਰਿਵਾਰ ਚੈੱਕਅਪ ਕਰਵਾਉਣ ਇਥੇ ਪਹੁੰਚਿਆ ਸੀ। ਇਸ ਦੌਰਾਨ ਔਰਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਔਰਤ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ, ਹੁਣ ਪਰਿਵਾਰ ਵਾਲਿਆਂ ਦੇ ਕਹਿਣ 'ਤੇ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਇਹ ਮਰੀਜ਼ ਰੁਟੀਨ ਚੈਕਿੰਗ ਲਈ ਇਥੇ ਆਇਆ ਸੀ ਪਰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

Harnek Seechewal

This news is Content Editor Harnek Seechewal