ਪਰਿਵਾਰਕ ਮੈਂਬਰਾਂ ਕੀਤੀ ਨਾਅਰੇਬਾਜ਼ੀ, ਦੋਸ਼ੀ ਲਡ਼ਕੀਆਂ ਖਿਲਾਫ ਕੇਸ ਦਰਜ ਕਰਨ ਦੀ ਮੰਗ
Tuesday, Dec 04, 2018 - 02:01 AM (IST)
ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਕਸਬਾ ਧਨੌਲਾ ਵਿਖੇ ਬਿਜਲੀ ਦੀ ਦੁਕਾਨ ਕਰਦੇ ਦੁਕਾਨਦਾਰ ਨਾਲ ਫੋਨ ਕਾਲ ਨੂੰ ਲੈ ਕੇ ਹੋਏ ਤਕਰਾਰ ’ਚ ਦੋ ਅੌਰਤਾਂ ਵਲੋਂ ਦੁਕਾਨਦਾਰ ਦੀ ਕੁੱਟ-ਮਾਰ ਅਤੇ ਦੁਕਾਨ ਦੇ ਸਾਮਾਨ ਦੀ ਕੀਤੀ ਭੰਨ-ਤੋਡ਼ ਸਮੇਂ ਲੋਕਾਂ ਦੇ ਇਕੱਠ ਵਿਚ ਹੋਈ ਬੇਇੱਜ਼ਤੀ ਤੋਂ ਪ੍ਰੇਸ਼ਾਨ ਹੋ ਕੇ ਇਕ ਨੌਜਵਾਨ ਵਲੋਂ ਆਪਣੇ ਘਰ ਵਿਚ ਫਾਹ ਲਗਾ ਕੇ ਖੁਦਕੁਸ਼ੀ ਕਰ ਲਈ ਸੀ, ਜਿਸ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਨੇ ਕਿਸਾਨ ਯੂਨੀਅਨ ਨੂੰ ਨਾਲ ਲੈ ਕੇ ਦੋਸ਼ੀ ਲਡ਼ਕੀਆਂ ਵਿਰੁੱਧ ਐੱਫ. ਆਈ. ਆਰ. ਦਰਜ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਥਾਣੇ ਅੱਗੇ ਧਰਨਾ ਲਾਇਆ ਗਿਆ ਸੀ। ਇਸ ਉਪਰੰਤ ਭਾਵੇਂ ਥਾਣਾ ਧਨੌਲਾ ਵਲੋਂ ਦੋਸ਼ੀ ਲਡ਼ਕੀਆਂ ਖਿਲਾਫ ਮਾਮਲਾ ਤਾਂ ਦਰਜ ਕਰ ਲਿਆ ਗਿਆ ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮ੍ਰਿਤਕ ਗੁਰਬਖਸ਼ੀਸ਼ ਸਿੰਘ ਦੇ ਪਿਤਾ ਸ਼ੇਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਹਿਲਾਂ ਸਾਨੂੰ ਸੰਘਰਸ਼ ਕਰ ਕੇ ਦੋਸ਼ੀ ਲਡ਼ਕੀਆਂ ਖਿਲਾਫ ਮਾਮਲਾ ਦਰਜ ਕਰਵਾਉਣਾ ਪਿਆ ਪਰ ਹੁਣ ਉਨ੍ਹਾਂ ਲਡ਼ਕੀਆਂ ਦੀ ਗ੍ਰਿਫਤਾਰੀ ਪੁਲਸ ਵਲੋਂ ਨਹੀਂ ਕੀਤੀ ਜਾ ਰਹੀ, ਜਿਸ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨੇ ਇਕੱਠੇ ਹੋ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਲਡ਼ਕੀਆਂ ਨੂੰ ਜਲਦੀ ਗ੍ਰਿਫਤਾਰ ਨਾ ਕੀਤਾ ਤਾਂ ਉਹ ਕਿਸਾਨ ਯੂਨੀਅਨ ਨੂੰ ਨਾਲ ਲੈ ਕੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਮ੍ਰਿਤਕ ਦੀ ਪਤਨੀ ਮਨਜੀਤ ਕੌਰ, ਗੌਰਵ ਬਾਂਸਲ, ਨਿਰਭੈ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਬਿੰਦਰ ਸਿੰਘ, ਗੋਰਾ ਸਿੰਘ ਆਦਿ ਹਾਜ਼ਰ ਸਨ।
