ਬੇਅਦਬੀ ਕਾਂਡ : ਗ੍ਰਿਫ਼ਤਾਰ ਡੇਰਾ ਪ੍ਰੇਮੀਆਂ ਦੀ ਸੁਣਵਾਈ 28 ਤਕ ਮੁਲਤਵੀ

06/16/2021 10:27:25 AM

.ਫਰੀਦਕੋਟ (ਜਗਦੀਸ਼): ਐੱਸ. ਆਈ. ਟੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ 6 ਡੇਰਾ ਪ੍ਰੇਮੀਆਂ ਸੰਨੀ ਕੰਡਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਕੁਮਾਰ ਅਤੇ ਸ਼ਕਤੀ ਸਿੰਘ ਨੂੰ ਅੱਜ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ’ਤੇ ਮੁੜ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਜਾਣਾ ਸੀ। ਜੁਡੀਸਸ਼ੀਅਲ ਮੈਜਿਸਟ੍ਰੇਟ ਮੈਡਮ ਤਰਜਨੀ ਦੀ ਅਦਾਲਤ ਵੱਲੋਂ ਅੱਜ ਵੀਡੀਓ ਕਾਨਫਰੰਸ ਦੁਆਰਾ ਅਦਾਲਤ ਵਿਚ ਪੇਸ਼ ਹੋਏ ਡੇਰਾ ਪ੍ਰੇਮੀਆਂ ਨੂੰ 28 ਜੂਨ ਤਕ ਜੁਡੀਸ਼ੀਅਲ ਹਿਰਾਸਤ ਵਿਚ ਰੱਖਣ ਦਾ ਹੁਕਮ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੂੰ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੇ ਆਈ. ਜੀ. ਐੱਸ. ਪੀ. ਐੱਸ. ਪਰਮਾਰ ਨੂੰ ਉਕਤ ਟੀਮ ਦਾ ਮੁਖੀ ਨਿਯੁਕਤ ਕੀਤਾ ਹੈ। ਆਈ. ਜੀ. ਪਰਮਾਰ ਵੱਲੋਂ ਪੜਤਾਲ ਦੇ ਦੌਰਾਨ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ 16 ਮਈ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਤੋਂ ਬਾਅਦ ਪੜਾਅ ਦਰ ਪੜਾਅ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਉਪਰੰਤ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਦੇ ਪੈਰੋਕਾਰਾਂ ਅਰਥਾਤ ਡੇਰਾ ਪ੍ਰੇਮੀਆਂ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਕਥਿਤ ਅਪਮਾਨ ਦਾ ਬਦਲਾ ਲੈਣ ਲਈ ਬੇਅਦਬੀ ਕਾਂਡ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ।

Shyna

This news is Content Editor Shyna